Thursday, July 03, 2025

Punjab

ਨਸਿ਼ਆਂ ਖਿਲਾਫ ਜਨਜਾਗਰੁਕਤਾ ਲਈ ਪੁਲਿਸ ਵਿਭਾਗ ਵੱਲੋਂ ਐਥਲੈਟਿਕਸ ਚੈਂਪੀਅਨਸਿ਼ਪ 2 ਦਸੰਬਰ ਨੂੰ

Punjab News Express | November 29, 2023 01:14 PM

ਫਾਜਿ਼ਲਕਾ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜਿ਼ਲਕਾ ਪੁਲਿਸ ਵੱਲੋਂ ਨਸਿ਼ਆਂ ਖਿਲਾਫ ਜਨ ਜਾਗਰੂਕਤਾ ਦੇ ਉਦੇਸ਼ ਨਾਲ 2 ਦਸੰਬਰ ਨੂੰ ਫਾਜਿ਼ਲਕਾ ਵਿਖੇ ਪਹਿਲੀ ਓਪਨ ਐਥਲੈਟਿਕਸ ਚੈਂਪੀਅਨਸਿ਼ਪ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜਿ਼ਲਕਾ ਦੇ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜਿੱਥੇ ਨਸ਼ੇ ਦੀ ਤਸਕਰੀ ਕਰਨ ਵਾਲੇ ਮਾੜੇ ਅਨਸਰਾਂ ਨੂੰ ਨਕੇਲ ਪਾਈ ਜਾ ਰਹੀ ਹੈ ਉਥੇ ਹੀ ਜਿ਼ਲ੍ਹਾ ਪੁਲਿਸ ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਨ ਅਤੇ ਜਿੰਦਗੀ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਅਭਿਆਨ ਵੀ ਚਲਾ ਰਹੀ ਹੈ। ਇਸੇ ਤਹਿਤ ਪਿੰਡਾਂ ਵਿਚ ਸੈਮੀਨਾਰ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਇਸੇ ਲੜੀ ਵਿਚ ਹੁਣ 2 ਦਸੰਬਰ ਨੂੰ ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਵੱਧ ਚੜ੍ਹ ਕੇ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ ਹੈ।
ਡੀਐਸਪੀ ਸ੍ਰੀ ਅਤੁਲ ਸੋਨੀ ਨੇ ਇੰਨ੍ਹਾਂ ਖੇਡਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਖੇਡਾਂ ਵਿਚ 100 ਮੀਟਰ, 400 ਮੀਟਰ ਅਤੇ 1500 ਮੀਟਰ ਦੌੜਾ, ਉੱਚੀ ਤੇ ਲੰਬੀ ਛਾਲ, ਸ਼ਾਟਪੁੱਟ, ਜੈਵਲਿਨ ਥ੍ਰੋਅ, ਡਿਸਕ ਥ੍ਰੋਅ ਅਤੇ ਹੈਮਰ ਥ੍ਰੋਅ ਵਰਗੀਆਂ ਖੇਡਾਂ ਸ਼ਾਮਿਲ ਹਨ। ਜੇਤੂਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ