Saturday, July 27, 2024

Punjab

ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਜ਼ਿਲ੍ਹਾ ਅਵਾਰਡ ਨਾਲ ਕੀਤਾ ਸਨਮਾਨਿਤ

Punjab News Express | November 29, 2023 01:17 PM

 ਫਾਜ਼ਿਲਕਾ : ਸਿੱਖਿਆ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਜਿਲ੍ਹੇ ਦੇ ਸਕੈਡੰਰੀ ਵਿਭਾਗ ਦੇ ਸਰਵੋਤਮ 23 ਅਧਿਕਾਰੀਆਂ, ਅਧਿਆਪਕਾਂ ਅਤੇ ਦਫ਼ਤਰੀ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਟੇਟ ਐਵਾਰਡ ਦੀ ਤਰਜ਼ ਤੇ ਜ਼ਿਲ੍ਹਾ ਫਾਜ਼ਿਲਕਾ ਨੇ ਜ਼ਿਲ੍ਹਾ ਅਵਾਰਡ ਦੀ ਸ਼ੁਰੂਆਤ ਕੀਤੀ ਹੈ।ਜਿਸ ਲਈ ਅਪਲਾਈ ਕਰਨ ਲਈ ਸਮੂਹ ਅਧਿਆਪਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਨਿਰਧਾਰਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਅਧਿਆਪਕਾਂ ਦੀ ਚੋਣ ਜ਼ਿਲ੍ਹਾ ਚੋਣ ਕਮੇਟੀ ਵੱਲੋਂ ਪੂਰੀ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ।

ਅਧਿਆਪਕ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਅਧਿਆਪਕ ਇੱਕ ਵਿਦਿਆਰਥੀਆਂ ਦਾ ਭਵਿੱਖ ਉਜਾਗਰ ਕਰਦੇ ਹਨ ਅਤੇ ਅਧਿਆਪਕ ਹੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਤੇ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਨਾਲ ਮਿਲ ਕੇ ਹੋਰ ਵੱਡੇ ਪੱਧਰ ਤੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਫਸਰ ਡਾ. ਬੱਲ ਨੇ ਕਿਹਾ ਕਿ ਸਾਨੂੰ ਇੱਕ ਅਧਿਆਪਕ ਵੱਲੋਂ ਪਾਏ ਯੋਗਦਾਨ ਨੂੰ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਸਨਮਾਨ ਸਮੇਂ ਦੀ ਲੋੜ ਹੈ ਕਿਉਂਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ, ਜਿਵੇਂ ਕਿ ਇਹ ਸਹੀ ਕਿਹਾ ਗਿਆ ਹੈ, 'ਇੱਕ ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪ ਨੂੰ ਜਲਾਉਂਦਾ ਹੈ'। ਉਨ੍ਹਾਂ ਕਿਹਾ ਕਿ ਇਸੇ ਕਰਕੇ ਅਧਿਆਪਕ ਦੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਾਡੇ ਇਹ ਅਵਾਰਡੀ ਅਧਿਆਪਕ ਦੂਸਰਿਆਂ ਅਧਿਆਪਕਾਂ ਲਈ ਪ੍ਰੇਰਨਾ ਸਰੋਤ ਦਾ ਕੰਮ ਕਰਨਗੇ।

ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਜੈਕਟਾਂ ਵਿੱਚ ਯੋਗਦਾਨ ਦੇਣ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਵਿੱਚੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਹੈੱਡਮਾਸਟਰਾ ਸਤਿੰਦਰ ਬੱਤਰਾ, ਲੈਕਚਰਾਰ ਪੰਕਜ਼ ਕੰਬੋਜ, ਗੌਤਮ ਗੌੜ੍ਹ, ਅਮਨ ਸੇਠੀ, ਐਮ ਐਸ ਆਈ ਕੋਆਰਡੀਨੇਟਰ ਸੁਰਿੰਦਰ ਕੰਬੋਜ ਅਤੇ ਸਿੱਖਿਆ ਸੁਧਾਰਾਂ ਦੇ ਖੇਤਰ ਵਿੱਚ ਯੋਗਦਾਨ ਪਾਉਣ ਲਈ ਪ੍ਰਿੰਸੀਪਲ ਅਤੁੱਲ ਕੁਮਾਰ, ਪ੍ਰਿਸੀਪਲ ਜਸਵਿੰਦਰ ਸਿੰਘ, ਪ੍ਰਿਸੀਪਲ ਸੁਮਿਤ ਕੁਮਾਰ, ਹੈੱਡਮਾਸਟਰਾ ਬੰਤਾ ਸਿੰਘ, ਹੈੱਡਮਾਸਟਰਾ ਰਾਜੀਵ ਸਿੰਘ, ਲੈਕਚਰਾਰ ਹਰਬੰਸ ਸਿੰਘ, ਲੈਕਚਰਾਰ ਕੁੰਭਾ ਰਾਮ, ਮੈਡਮ ਨੈਨਸੀ, ਕੰਪਿਊਟਰ ਅਧਿਆਪਕ ਵਿਸ਼ਾਲ ਵਾਟਸ, ਮੈਡਮ ਕੀਰਤੀ ਬੰਗਾ, ਅਧਿਆਪਕ ਨਰਿੰਦਰ ਕੁਮਾਰ, ਮੈਡਮ ਅਮਨਪ੍ਰੀਤ ਕੌਰ, ਕੰਪਿਊਟਰ ਅਧਿਆਪਕਾਂ ਵਿਸ਼ੂ ਦੂਮੜਾ, ਮੈਡਮ ਮੋਨਿਕਾ, ਪੀਟੀਆਈ ਬਲਦੇਵ ਸਿੰਘ, ਸਹਾਇਕ ਲਾਇਬ੍ਰੇਰੀਅਨ ਨੀਲਮ ਰਾਣੀ, ਕਲਰਕ ਵਿਜੇ ਭੂਸਨ ਨੂੰ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਨੂੰ ਨੇਪਰੇ ਚਾੜ੍ਹਨ ਲਈ ਭਾਰਤੀ ਫਾਊਂਡੇਸ਼ਨ ਦੇ ਅਕਾਦਮਿਕ ਮੈਂਟਰ ਦਵਿੰਦਰ ਕੁਮਾਰ, ਮੰਗਾ ਸਿੰਘ, ਪ੍ਰਦੀਪ ਕੁਮਾਰ, ਸਾਹਿਲ ਗਰਗ, ਪ੍ਰੋਜੈਕਟ ਕੋਆਰਡੀਨੇਟਰ ਅਮਰਜੀਤ ਸਿੰਘ , ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਵਿਵੇਕ ਅਨੇਜਾ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ

ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀਤਾ ਐਲਾਨ

ਪੰਜਾਬ ਕਾਂਗਰਸ ਵੱਲੋਂ ਬੀਬੀ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਫਲੈਗ ਮਾਰਚ ਨਾਲ ਜਲੰਧਰ ਪੱਛਮੀ ਜ਼ਿਮਨੀ ਚੋਣ ਮੁਹਿੰਮ ਦੀ ਕੀਤੀ ਸਮਾਪਤੀ