Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣਾ, ਕਿਸਾਨਾਂ ਦੇ ਜ਼ਖਮਾਂ ਉੱਪਰ ਲੂਣ ਭੁੱਕਣ ਸਮਾਨ: ਇਨਕਲਾਬੀ ਕੇਂਦਰ

PUNJAB NEWS EXPRESS | January 27, 2023 07:26 AM

ਸੰਗਰੂਰ/ਚੰਡੀਗੜ੍ਹ : ਇਨਕਲਾਬੀ ਕੇਂਦਰ, ਪੰਜਾਬ ਨੇ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਕਤਲੇਆਮ ਵਿੱਚ ਦੋਸ਼ੀ ਅਸ਼ੀਸ਼ ਮਿਸ਼ਰਾ (ਮੋਨੂੰ) ਨੂੰ ਜ਼ਮਾਨਤ ਦੇਣ ਉੱਪਰ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਉੱਪਰ ਹੋਈ ਸੁਣਵਾਈ ਸਮੇਂ ਦਿੱਤੀਆਂ ਦਲੀਲਾਂ ਸੱਚਾਈ ਤੋਂ 180% ਉਲਟ ਸਨ। ਇਨਸਾਫ਼ ਦਾ ਤਰਾਜੂ ਫੜੀ ਬੈਠੇ ਜੱਜਾਂ ਤੋਂ ਲੋਕਾਈ ਇਨਸਾਫ ਦੀ ਉਡੀਕ ਕਰਦੀ ਹੈ, ਉੱਥੇ ਬੈਠੇ ਜੱਜ ਅਜਿਹੇ ਕਾਤਲਾਂ ਨੂੰ ਜ਼ਮਾਨਤ ਦੇਣ, ਇਹ ਅਤਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਸਟੇਟ/ਰਿਆਸਤ ਦੇ ਉਲਟ ਵਿਚਾਰ ਰੱਖਣ ਵਾਲੀਆਂ ਸੈਂਕੜੇ ਆਵਾਜ਼ਾਂ ਨੂੰ ਮੋਦੀ ਹਕੂਮਤ ਨੇ ਦੇਸ਼ਧ੍ਰੋਹੀ ਕਾਨੂੰਨ ਤਹਿਤ ਸਾਲਾਂ ਬੱਧੀ ਸਮੇਂ ਤੋਂ ਜੇਲ੍ਹਾਂ ਵਿੱਚ ਕੈਦ ਕਰ ਰੱਖਿਆ ਹੈ। ਇਸ ਵਿੱਚ ਦੇਸ਼ ਦੇ ਉੱਚਕੋਟੀ ਦੇ ਬੁੱਧੀਜੀਵੀ, ਸਮਾਜਿਕ ਕਾਰਕੁੰਨ, ਵਕੀਲ ਅਤੇ ਪੱਤਰਕਾਰ ਸ਼ਾਮਿਲ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਜੇਲ੍ਹਾਂ ਵਿੱਚ ਬੰਦ ਹਨ।

ਆਗੂਆਂ ਨੇ ਕਿਹਾ ਕਿ ਹੈਰਾਨੀਜਨਕ ਤੱਥ ਇਹ ਹੈ ਚਾਰ ਸਾਲ ਦਾ ਸਮਾਂ ਬੀਤ ਜਾਣ ਬਾਅਦ ਵੀ ਇਨ੍ਹਾਂ ਖਿਲਾਫ਼ ਪੁਲਿਸ ਨੇ ਚਾਰਜਸ਼ੀਟ ਵੀ ਦਾਖਲ ਨਹੀਂ ਕੀਤੀ। ਇਨਸਾਫ ਦੀ ਉਡੀਕ ਕਰਦਿਆਂ ਕਰਦਿਆਂ ਫਾਦਰ ਸਟੇਨ ਸਵਾਮੀ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਹੈ। ਵਡੇਰੀ ਉਮਰ ਅਤੇ ਪ੍ਰੋ ਜੀ ਐੱਨ ਸਾਈਂਬਾਬਾ ਨੂੰ 90% ਅਪਾਹਜ਼ ਹੋਣ ਦੇ ਬਾਵਜੂਦ ਜ਼ਮਾਨਤ ਦੇ ਹੱਕ ਤੋਂ ਵੀ ਵਾਂਝਿਆਂ ਕੀਤਾ ਹੋਇਆ ਹੈ। ਕਿੰਨੇ ਹੀ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਸੁਪਰੀਮ ਕੋਰਟ ਇਨ੍ਹਾਂ ਮਸਲਿਆਂ ਪ੍ਰਤੀ ਮੌਨ ਹੈ। ਸੁਪਰੀਮ ਕੋਰਟ ਮੋਦੀ ਸਰਕਾਰ ਦੇ ਅਜਿਹੇ ਤਾਨਾਸ਼ਾਹ ਰੱਵਈਏ ਪ੍ਰਤੀ ਅੱਖਾਂ ਮੀਚ ਕੇ ਉਸ ਨਾਲ ਕਦਮ ਤਾਲ ਮਿਲਾਕੇ ਚੱਲ ਰਹੀ ਹੈ। ਕਿਉਂਕਿ ਰਾਮ ਜਨਮ ਭੂਮੀ, ਧਾਰਾ-370, ਬਿਲਕੀਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ, ਨੋਟ ਬੰਦੀ ਆਦਿ ਅਹਿਮ ਵੱਡੀ ਲੋਕਾਈ ਨਾਲ ਸਰੋਕਾਰ ਰੱਖਦੇ ਮਸਲਿਆਂ ਸਮੇਂ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਹਾਂ ਵਿੱਚ ਹਾਂ ਹੀ ਮਿਲਾਈ ਹੈ। ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਸਮੇਂ ਦਿੱਲੀ ਅਤੇ ਯੂ ਪੀ ਨਾਂ ਜਾਣ ਦੀ ਸ਼ਰਤ ਲਗਾਉਣਾ ਵਿਖਾਵਾ ਕਰਨ ਤੋਂ ਸਿਵਾਏ ਕੁੱਝ ਵੀ ਨਹੀਂ ਹੈ। ਇਸ ਲਈ ਵਿਸ਼ਾਲ ਲੋਕਾਈ ਨੂੰ ਆਪਣੇ ਜਥੇਬੰਦਕ ਸੰਘਰਸ਼ਾਂ ਦਾ ਪਿੜ ਮੱਲਣ ਲਈ ਅੱਗੇ ਆਉਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ