Thursday, April 25, 2024

Punjab

ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਸਮਾਰੋਹ

PUNJAB NEWS EXPRESS | January 27, 2023 10:49 AM

ਮੋਹਾਲੀ : ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਤੇ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੇ ਛੋਟੇ ਦੇਸ਼-ਭਗਤਾਂ ਨੇ ਏਕਤਾ ਦੀ ਭਾਵਨਾ ਦਾ ਗੁਣਗਾਨ ਕਰਦੇ ਹੋਏ ਇਸ ਦਿਨ ਦੀ ਮਹੱਤਤਾ ਨੂੰ ਮਹਿਸੂਸ ਕੀਤਾ। ਨੰਨ੍ਹੇ- ਮੁੰਨੇ ਬੱਚੇ ਤਿਰੰਗੀਆਂ ਟੋਪੀਆਂ ਪਹਿਨ ਕੇ, ਰਾਸ਼ਟਰੀ ਝੰਡੇ ਲੈ ਕੇ ਵੱਖ-ਵੱਖ ਸੁਤੰਤਰਤਾ ਸੈਨਾਨੀਆਂ ਅਤੇ ਰਾਜਨੀਤਕ ਨੇਤਾਵਾਂ ਦੇ ਰੂਪ ਵਿਚ ਤਿਆਰ ਹੋ ਕੇ ਆਏ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ ਗਾਏ ਅਤੇ 'ਜੈ ਹਿੰਦ' ਅਤੇ 'ਮੇਰਾ ਭਾਰਤ ਮਹਾਨ' ਦੇ ਨਾਅਰਿਆਂ ਨਾਲ ਪੂਰਾ ਕੈਂਪਸ ਗੂੰਜ ਉੱਠਿਆ। ਵਿਦਿਆਰਥੀਆਂ ਨੇ ਪਿਆਰ ਅਤੇ ਸ਼ਾਂਤੀ ਦੇ ਸੰਦੇਸ਼ ਦਿਤਾ।ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਰਾਸ਼ਟਰੀ ਚਿੰਨ੍ਹਾਂ ਬਾਰੇ ਜਾਗਰੂਕ ਵੀ ਕੀਤਾ। ਵਿਦਿਆਰਥੀਆਂ ਲਈ ਬਹੁਤ ਸਾਰੀਆਂ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਡਾਇਰੈਕਟਰ ਮਾਨਵ ਸਿੰਗਲਾ ਨੇ ਸਭ ਨੂੰ ਗਣਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਜੀਵਨ ਵਿਚ ਚੰਗੀਆਂ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਲਈ ਅਧਿਆਪਕਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ, ਜੋ ਉਨ੍ਹਾਂ ਨੂੰ ਵਿਸ਼ਵ ਪੱਧਰੀ ਨਾਗਰਿਕ ਬਣਨ ਵਿਚ ਸਹਾਇਤਾ ਕਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ