Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਡਿਪਟੀ ਕਮਿਸ਼ਨਰ ਵੱਲੋਂ ਸੁੱਜੋਂ ਵਿਖੇ ਆਮ ਆਦਮੀ ਕਲੀਨਿਕ ਕੀਤਾ ਗਿਆ ਕਾਰਜਸ਼ੀਲ

PUNJAB NEWS EXPRESS | January 27, 2023 07:50 PM

ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ ਸੁਜੋਂ ਦੇ ਪੀ ਐਚ ਸੀ ’ਚ ਸਥਾਪਿਤ ਕੀਤੇ ਗਏ ਨਵੇਂ ਆਮ ਆਦਮੀ ਕਲੀਨਿਕ ਨੂੰ ਕਾਰਜਸ਼ੀਲ ਕੀਤਾ ਗਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਬੇਹਤਰ ਇਲਾਜ ਸੇਵਾਵਾਂ ਬਿਨਾਂ ਕਿਸੇ ਫ਼ੀਸ ਦੇ ਮੁਹੱਈਆ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਬਣਾਉਣ ਦਾ ਮੰਤਵ ਲੋਕਾਂ ਨੂੰ ਸ਼ੁਰੂਆਤੀ ਪੱਧਰ ’ਤੇ ਹੁੰਦੀਆਂ ਬਿਮਾਰੀਆਂ ਦੀ ਸਕਰੀਨਿੰਗ ਕਰਕੇ ਤੁਰੰਤ ਲਿੲਾਜ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਸਮੇਂ ਸਿਰ ਇਲਾਜ ਮਿਲਣ ਨਾਲ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬਹੁਤੀਆਂ ਬਿਮਾਰੀਆਂ ਮਾਹਿਰ ਡਾਕਟਰਾਂ ਦੁਆਰਾ ਦਿੱਤੀ ਜਾਂਦੀ ਦਵਾਈ ਨਾਲ ਹੀ ਠੀਕ ਹੋ ਜਾਂਦੀਆਂ ਹਨ, ਜਿਸ ਵਿੱਚ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਵਿਸ਼ੇਸ਼ ਯੋਗਦਾਨ ਹੋਵੇਗਾ।
ਡਿਪਟੀ ਕਮਿਸ਼ਨਰ ਅਨੁਸਾਰ ਇਨ੍ਹਾਂ ਕਲੀਨਿਕਾਂ ਦੇ ਚੱਲਣ ਨਾਲ ਇੰਨਡੋਰ (ਮਰੀਜ਼ਾਂ ਨੂੰ ਦਾਖਲ ਕਰਕੇ ਇਲਾਜ ਕਰਨ ਵਾਲੇ ਕੇਂਦਰ) ਹਸਪਤਾਲਾਂ ’ਤੇ ਬੋਝ ਘਟੇਗਾ ਅਤੇ ਉਹ ਹਸਪਤਾਲ ’ਚ ਦਾਖਲ ਮਰੀਜ਼ਾਂ ਨੂੰ ਵਧੀਆ ਦੇਖ-ਭਾਲ ਮੁਹੱਈਆ ਕਰਵਾ ਸਕਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਮਦੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ 91 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਇਸ ਦੇ ਨਾਲ ਹੀ ਕਰੀਬ 100 ਤਰ੍ਹਾਂ ਦੇ ਟੈਸਟ ਵਾਲੇ 41 ਪੈਕੇਜ ਵੀ ਮੁਫ਼ਤ ਹੋਣਗੇ, ਜਿਨ੍ਹਾਂ ’ਚ ਰੁਟੀਨ ਦੇ ਲਗਪਗ ਸਾਰੇ ਟੈਸਟ ਹੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਖੇ ਇੱਕ ਡਾਕਟਰ, ਇੱਕ ਫ਼ਾਰਮੇਸੀ ਅਫ਼ਸਰ, ਇੱਕ ਕਲੀਨੀਕਲ ਸਹਾਇਕ ਸਮੇਤ ਚਾਰ ਅਸਾਮੀਆਂ ਦਾ ਸਟਾਫ਼ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ (ਸਰਦੀਆਂ) ਅਤੇ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ (ਗਰਮੀਆਂ) ਆਮ ਬਿਮਾਰੀਆਂ ਦੀ ਜਾਂਚ ਤੋਂ ਇਲਾਵਾ ਫ਼ਸਟ ਏਡ, ਪੱਟੀ, ਜ਼ਖਮਾਂ ਦਾ ਇਲਾਜ ਕਰਕੇ ਆਊਟਡੋਰ ਦੇਖਭਾਲ ਪ੍ਰਦਾਨ ਕਰੇਗਾ।
ਉਨ੍ਹਾਂ ਕਿਹਾ ਕਿ ਅੱਜ 10 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 11 ਹੋ ਗਈ ਹੈ।
ਬਾਅਦ ਵਿੱਚ ਡਿਪਟੀ ਕਮਿਸ਼ਨਰ ਜੱਬੋਵਾਲ ਵਿਖੇ ਨਵੇਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਵੀ ਗਏ। ਉਨ੍ਹਾਂ ਇਸ ਮੌਕੇ ਮੌਜੂਦ ਡਾਕਟਰ ਪਾਸੋਂ ਆਪਣੀ ਸਿਹਤ ਜਾਂਚ ਵੀ ਕਰਵਾਈ। ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਉਨ੍ਹਾਂ ਇਸ ਮੌਕੇ ਆਸ ਪ੍ਰਗਟਾਈ ਕਿ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਨੂੰ ਘਰਾਂ ਨੇੜੇ ਜਲਦ ਇਲਾਜ ਦੀ ਸਹੂਲਤ ਮਿਲਣ ਨਾਲ ਬਿਮਾਰੀਆਂ ਨੂੰ ਲੰਬਾ ਹੋਣ ਤੋਂ ਰੋਕਣ ਦੇ ਨਾਲ-ਨਾਲ ਗੰਭੀਰ ਬਿਮਾਰੀ ਹੋਣ ਦੀ ਹਾਲਤ ਵਿੱਚ ਉਸ ਦੀ ਸਮੇਂ ਸਿਰ ਸਕ੍ਰੀਨਿੰਗ ਹੋ ਕੇ ਵੱਡੇ ਹਸਪਤਾਲ ’ਚ ਸਮੇਂ ਸਿਰ ਰੈਫ਼ਰ ਕਰਕੇ ਇਲਾਜ ਦਿਵਾਉਣ ’ਚ ਸਹਾਈ ਹੋਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ