Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਸਿਹਤਮੰਦ ਸਮਾਜ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਆਮ ਆਦਮੀ ਕਲੀਨਿਕ : ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

PUNJAB NEWS EXPRESS | January 27, 2023 07:53 PM

ਬੱਲੂਆਣਾ, ਫਾਜਿਲ਼ਕਾ : ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਸੂਬੇ ਅੰਦਰ 400 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਬੱਲੂਆਣਾ ਵਿਖੇ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਹੱਸਦਾ, ਖੇਡਦਾ ਤੇ ਸਿਹਤਮੰਦ ਬਣਾਉਣਾ ਦਾ ਤਹੱਈਆ ਕੀਤਾ ਹੈ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਮ ਆਦਮੀ ਕਲੀਨਿਕ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇੰਨ੍ਹਾ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਵੱਖ—ਵੱਖ ਦਵਾਈਆਂ ਮੁਫਤ ਮਿਲਣਗੀਆਂ ਅਤੇ 41 ਤਰਾਂ ਦੇ ਟੈਸਟ ਮੁਫਤ ਕੀਤੇ ਜਾਣਗੇ ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਵੇਗਾ।
ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਮੌਕੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਸੀਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਕੀਤੇ ਗਏ ਸਾਰੇ ਵਾਅਦੇ 100 ਫੀਸਦੀ ਪੂਰੇ ਕੀਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਜਿਸ ਤਰਾਂ ਸੂਬੇ ਅੰਦਰ 400 ਨਵੇਂ ਆਮ ਆਦਮੀ ਕਲੀਨਿਕ ਬਣਾ ਕੇ ਲੋਕਾਂ ਨੁੰ ਦਿੱਤੀ ਗਈ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ ਉਸੇ ਤਰਾਂ ਪਹਿਲਾਂ ਮੁਫਤ ਬਿਜਲੀ ਦੇਣ ਦੀ ਕੀਤੀ ਗਈ ਗਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ 86 ਫੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿਲ ਜੀਰੋ ਆਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਲੋਕਾਂ ਤੇ ਕੋਈ ਅਹਿਸਾਨ ਨਹੀਂ ਕੀਤਾ ਸਗੋਂ ਪੰਜਾਬੀਆਂ ਦੇ ਚਿਹਰਿਆਂ ਤੇ ਮੁੜ ਖੁਸ਼ੀਆਂ ਲਿਆਉਣ ਲਈ ਸਾਡੇ ਵੱਲੋਂ ਕੀਤਾ ਗਿਆ ਇਹ ਇੱਕ ਉਪਰਾਲਾ ਹੈ।
ਵਿਧਾਇਕ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਪਹਿਲੇ 10 ਮਹੀਨਿਆਂ ਵਿੱਚ ਹੀ ਲਗਭਗ 25000 ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਅਜਿਹਾ ਨਹੀਂ ਕਰ ਸਕੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ