Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ ਦੇ ਸਹਿਕਾਰਤਾ ਖੇਤਰ ਵਿੱਚ ਤੇਜ਼ ਤੇ ਟਿਕਾਊ ਖੇਤੀ ਵਿਕਾਸ ਲਈ ਸੀ.ਆਈ.ਪੀ.ਟੀ. ਅਤੇ ਸਹਿਕਾਰਤਾ ਵਿਭਾਗ ਦਰਮਿਆਨ ਸਮਝੌਤਾ

PUNJAB NEWS EXPRESS | October 22, 2020 10:52 AM

ਚੰਡੀਗੜ੍ਹ:ਕੋਲੰਬੀਆ ਸੈਂਟਰ, ਕੋਲੰਬੀਆ ਯੂਨੀਵਰਸਿਟੀ ਵੱਲੋਂ ਸਥਾਪਤ ਸੈਂਟਰ ਫਾਰ ਇੰਟਰਨੈਸ਼ਨਲ ਪ੍ਰਾਜੈਕਟ ਟਰੱਸਟ (ਸੀ.ਆਈ.ਪੀ.ਟੀ.) ਅਤੇ ਸਹਿਕਾਰਤਾ ਵਿਭਾਗ, ਪੰਜਾਬ ਵੱਲੋਂ ਅੱਜ ਸਮਝੌਤਾ ਪੱਤਰ (ਐਲ.ਓ.ਯੂ.) ਸਹੀਬੱਧ ਕੀਤਾ ਗਿਆ ਹੈ। ਦੋਵੇਂ ਪਾਰਟੀਆਂ ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਭਵਿੱਖ ਵਿੱਚ ਖੇਤੀਬਾੜੀ ਦੇ ਤੇਜ਼ੀ ਨਾਲ, ਬਰਾਬਰੀ ਅਤੇ ਟਿਕਾਊ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਲਈ ਆਪਸੀ ਸਹਿਯੋਗ ਨਾਲ ਕੰਮ ਕਰਨਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸਮਝੌਤੇ ਦਾ ਮੁੱਢਲਾ ਉਦੇਸ ਸਹਿਕਾਰੀ ਸਭਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਪੰਜਾਬ ਦੀ ਖੇਤੀਬਾੜੀ ਵਿਚ ਪਾਣੀ ਅਤੇ ਊਰਜਾ ਦੀ ਸਥਿਰ ਵਰਤੋਂ ਲਈ ਆਪਸੀ ਸਹਿਯੋਗ ਦੇ ਨਾਲ ਨਾਲ ਸਮਰਥਨ ਦੇਣਾ ਹੈ ਅਤੇ ਖੋਜ ਵਿਚ ਨਵੀਨਤਾਵਾਂ ਤੇ ਵਿਸਥਾਰ ਅਤੇ ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨਾ/ਮਜ਼ਬੂਤ ਵੈਲੀਊ ਚੇਨਜ ਨੂੰ ਉਤਸਾਹਤ ਕਰਨਾ ਹੈ ਜੋ ਮੈਂਬਰ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਵੀ ਕਰ ਸਕਦੀਆਂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਐਲ.ਓ.ਯੂ. ਦੇ ਹੋਰਨਾਂ ਖੇਤਰਾਂ ਵਿੱਚ ਕਿਸਾਨੀ ਲਾਮਬੰਦੀ, ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਟਾਫ ਦੀ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ, ਸਹਿਕਾਰੀ ਸਭਾਵਾਂ ਲਈ ਆਮਦਨੀ ਦੇ ਨਵੇਂ ਤਰੀਕਿਆਂ ਦੀ ਖੋਜ ਅਤੇ ਕਿਸਾਨਾਂ ਲਈ ਆਮਦਨ ਵਧਾਉਣ ਦੇ ਵਿਕਲਪ, ਖੇਤੀਬਾੜੀ ਵਿੱਚ ਸਰੋਤ ਸੰਭਾਲ ਜਿਵੇਂ ਪਾਣੀ ਦੀ ਬਚਤ, ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ, ਖੇਤੀਬਾੜੀ ਸਬੰਧੀ ਖਰੀਦ ਲਈ ਕਿਸਾਨਾਂ ਲਈ ਲਾਭਦਾਇਕ ਕਰਜ਼ਾ ਸਹੂਲਤ ਸ਼ਾਮਲ ਹੈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਸੀ.ਆਈ.ਪੀ.ਟੀ. ਸਹਿਕਾਰੀ ਸਭਾਵਾਂ ਦੀ ਸ਼ਮੂਲੀਅਤ ਵਾਲੇ ਵੱਖ-ਵੱਖ ਪ੍ਰੋਗਰਾਮਾਂ ਅਤੇ ਦਖਲਾਂ ਲਈ ਬਾਹਰੀ ਫੰਡਾਂ ਦੇ ਤਰੀਕਿਆਂ ਦੀ ਪੜਚੋਲ ਕਰੇਗੀ। ਇਹ ਪਾਰਟੀਆਂ ਰਾਸਟਰੀ ਅਤੇ ਅੰਤਰ ਰਾਸਟਰੀ ਪੱਧਰ 'ਤੇ ਉੱਚ ਪ੍ਰਭਾਵ ਵਾਲੇ ਖੋਜ ਫੰਡਾਂ ਦੇ ਮੌਕਿਆਂ ਦੀ ਵੀ ਪੜਤਾਲ ਕਰਨਗੀਆਂ ਅਤੇ ਇਸ ਉਦੇਸ਼ ਲਈ ਹੋਰ ਭਾਈਵਾਲਾਂ ਨੂੰ ਵੀ ਸ਼ਾਮਲ ਕਰ ਸਕਦੀਆਂ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਸਹਿਕਾਰਤਾ ਵਿਭਾਗ ਆਪਣੇ ਅਧਿਕਾਰੀਆਂ (ਡੀ.ਆਰ.ਐਸ. ਅਤੇ ਏ.ਡੀ.ਆਰ.ਐਸ.) ਰਾਹੀਂ ਸਹਿਕਾਰੀ ਸਭਾਵਾਂ ਅਤੇ ਉਨ੍ਹਾਂ ਦੇ ਸਟਾਫ ਦੀ ਸਰਗਰਮ ਭਾਗੀਦਾਰੀ ਰਾਹੀਂ ਸੀ.ਆਈ.ਪੀ.ਟੀ. ਦੇ ਖੇਤਰੀ ਦਖਲ ਅਤੇ ਹੋਰ ਸਾਰੀਆਂ ਸਹਿਕਾਰੀ ਗਤੀਵਿਧੀਆਂ ਵਿੱਚ ਵੀ ਸਹਾਇਤਾ ਪ੍ਰਦਾਨ ਕਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ