Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ-ਸਿੱਧੂ -15000 ਦੀ ਰਿਸ਼ਵਤ ਲੈਂਦਾ ਇਕ ਥਾਣੇਦਾਰ ਰੰਗੇ ਹੱਥੀਂ ਕਾਬੂ, ਦੂਜੇ ਦੀ ਗ੍ਰਿਫਤਾਰੀ ਬਾਕੀ-ਮਨਦੀਪ ਸਿੰਘ ਸਿੱਧੂ

PUNJAB NEWS EXPRESS | October 22, 2020 10:54 AM

ਪਟਿਆਲਾ:ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਵਿਜੀਲੈਂਸ ਬਿਊਰੋ ਪਟਿਆਲਾ ਨੇ 15000 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋ ਥਾਣੇਦਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ ਇਕ ਥਾਣੇਦਾਰ ਦੀ ਗ੍ਰਿਫ਼ਤਾਰੀ ਬਾਕੀ ਹੈ। ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਸ਼ਿਕਾਇਤ ਕਰਤਾ ਗੁਰਜੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 120-ਬੀ ਆਈ.ਪੀ.ਸੀ. ਤਹਿਤ ਮੁਕੱਦਮਾ ਨੰਬਰ 19 ਮਿਤੀ 21-10-2020 ਤਹਿਤ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਰਾਏਕੋਟ ਰੋਡ ਬਰਨਾਲਾ ਨੇ ਵਿਜੀਲੈਂਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਜਮੀਨ ਸਬੰਧੀ ਅਮਰ ਸਿੰਘ ਨਾ ਦੇ ਇੱਕ ਵਿਅਕਤੀ ਨਾਲ ਝਗੜਾ ਚਲਦਾ ਸੀ। ਇਸ ਸਬੰਧ ਵਿੱਚ ਉਸਨੇ ਬਰਨਾਲਾ ਦੇ ਥਾਣਾ ਸਿਟੀ-2 ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਪਰੰਤੂ ਥਾਣੇਦਾਰ ਮਨੋਹਰ ਸਿੰਘ ਅਤੇ ਹਾਕਮ ਸਿੰਘ ਨੇ ਉਲਟਾ ਉਸਦਾ ਹੀ ਟਰੈਕਟਰ ਥਾਣੇ ਵਿਚ ਲੈ ਆਂਦਾ।
ਸ. ਸਿੱਧੂ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਸਦਾ ਰਿਵਾਲਵਰ ਵੀ ਥਾਣੇ ਵਿਚ ਜਮ੍ਹਾਂ ਸੀ।ਇਹ ਦੋਵੇਂ ਚੀਜ਼ਾਂ ਛੱਡਣ ਦੇ ਬਦਲੇ ਵਿਚ ਇਨ੍ਹਾਂ ਥਾਣੇਦਾਰਾਂ ਨੇ ਸ਼ਿਕਾਇਤ ਕਰਤਾ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 25000 ਵਿਚ ਤੈਅ ਹੋ ਗਿਆ। ਸ. ਸਿੱਧੂ ਨੇ ਦੱਸਿਆ ਕਿ ਅੱਜ ਵਿਜੀਲੈਂਸ ਟੀਮ ਨੇ ਥਾਣੇਦਾਰ ਮਨੋਹਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਦੋਂਕਿ ਦੂਜੇ ਥਾਣੇਦਾਰ ਹਾਕਮ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ