Thursday, April 25, 2024

Punjab

ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ‘ਸਮਾਰਟ ਵਿਲੇਜ’ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

PUNJAB NEWS EXPRESS | October 22, 2020 03:00 PM
ਨਵਾਂਸ਼ਹਿਰ:ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ‘ਸਮਾਰਟ ਵਿਲੇਜ’ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਔੜ ਬਲਾਕ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਅੱਜ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਬੀ. ਡੀ. ਪੀ. ਓ ਔੜ ਰਾਜੇਸ਼ ਚੱਢਾ ਨਾਲ ਬਲਾਕ ਦੇ ਪਿੰਡ ਗੁਣਾਚੌਰ, ਮੀਰਪੁਰ ਲੱਖਾ ਅਤੇ ਬੁਹਾਰਾ ਦਾ ਦੌਰਾ ਕਰ ਕੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਤੇਜ਼ ਕਰਨ ਅਤੇ ਇਨਾਂ ਨੂੰ ਮਿੱਥੇ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨਾਂ ਇਹ ਵੀ ਹਦਾਇਤ ਕੀਤੀ ਕਿ ਕੀਤੇ ਜਾ ਰਹੇ ਕੰਮਾਂ ਦੇ ਮਿਆਰ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਮੇਂ-ਸਮੇਂ ’ਤੇ ਇਨਾਂ ਦਾ ਨਿਰੀਖਣ ਕੀਤਾ ਜਾਵੇ। ਉਨਾਂ ਛੱਪੜਾਂ ਦੇ ਆਲੇ-ਦੁਆਲੇ ਫੁੱਲਦਾਰ ਤੇ ਛਾਂਦਾਰ ਰੁੱਖ ਲਗਾਏ ਜਾਣ ਦੀ ਵੀ ਹਦਾਇਤ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਇਨਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਚਲਾਇਆ ਜਾ ਰਿਹਾ ਸਮਾਰਟ ਵਿਲੇਜ ਪ੍ਰੋਗਰਾਮ ਪਿੰਡਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਉਨਾਂ ਕਿਹਾ ਕਿ ਇਸ ਵਿਆਪਕ ਪ੍ਰੋਗਰਾਮ ਤਹਿਤ ਪਿੰਡਾਂ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ, ਵਧੀਆ ਸੀਵਰੇਜ ਸਿਸਟਮ, ਸੀਚੇਵਾਲ ਮਾਡਲ ਅਤੇ ਥਾਪਰ ਤਕਨਾਲੋਜੀ ਰਾਹੀਂ ਆਧੁਨਿਕ ਛੱਪੜਾਂ ਦੀ ਉਸਾਰੀ, ਸੋਲਰ ਸਟਰੀਟ ਲਾਈਟਾਂ ਅਤੇ ਪਾਰਕਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਘਰਾਂ ਦੇ ਕੂੜੇ ਦੇ ਵਧੀਆ ਪ੍ਰਬੰਧਨ ਲਈ ਸਾਲਿਡ ਵੇਸਟ ਪਲਾਂਟ ਲਗਾਏ ਜਾ ਰਹੇ ਹਨ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਕੇ ਇਸ ਦਾ ਯੋਗ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਮੀਰਪੁਰ ਲੱਖਾ ਦੇ ਸਰਪੰਚ ਹਰਪ੍ਰੀਤ ਸਿੰਘ, ਗੁਣਾਚੌਰ ਦੇ ਸਰਪੰਚ ਕਮਲੇਸ਼ ਰਾਣੀ, ਬੁਹਾਰਾ ਦੇ ਸਰਪੰਚ ਰੇਖਾ ਰਾਣੀ, ਪੰਚਾਇਤ ਸਕੱਤਰ ਜਸਵੰਤ ਸਿੰਘ, ਰਾਕੇਸ਼ ਕੁਮਾਰ, ਤਕਨੀਕੀ ਸਹਾਇਕ ਲਖਵੀਰ ਮੱਲ, ਗ੍ਰਾਮ ਰੋਜ਼ਗਾਰ ਸਹਾਇਕ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ