Wednesday, April 24, 2024

Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਚਿੱਤਰਕਲਾ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

PUNJAB NEWS EXPRESS | October 22, 2020 05:10 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਚਿੱਤਰਕਲਾ ਪ੍ਰਤੀਯੋਗਤਾ ਦਾ ਜ਼ਿਲ੍ਹਾ ਪੱਧਰੀ ਨਤੀਜਾ ਐਲਾਨ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਸਰਪ੍ਰਸਤੀ 'ਚ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸਦ ਵੱਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਕੁਰਬਾਨੀ ਤੇ ਫਲਸਫੇ ਨੂੰ ਸਮਰਪਿਤ ਚਿੱਤਰਾਂ ਰਾਹੀਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਪ੍ਰਾਇਮਰੀ ਵਰਗ ਦੇ ਆਏ ਨਤੀਜਿਆਂ 'ਚ ਰਣਜੋਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਮਾਜਰੀ ਅਕਾਲੀਆਂ ਨੇ ਪਹਿਲਾ, ਸਲੋਨੀ ਪੁੰਤਰੀ ਮਲਕੀਤ ਸਿੰਘ ਕਰਮਗੜ੍ਹ ਸ਼ੁਤਰਾਣਾ ਨੇ ਦੂਸਰਾ ਅਤੇ ਪ੍ਰੀਤੀ ਪੁੱਤਰੀ ਪੱਪੂ ਪਹਿਰ ਖੁਰਦ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਇਸੇ ਤਰ੍ਹਾਂ ਮਿਡਲ ਵਰਗ 'ਚ ਕਮਲਪ੍ਰੀਤ ਸਿੰਘ ਪੁੱਤਰੀ ਜਸਵਿੰਦਰ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਨੇ ਪਹਿਲਾ, ਅਮਨਜੋਤ ਕੌਰ ਪੁੱਤਰੀ ਗੁਰਤੇਜ ਸਿੰਘ ਸਰਕਾਰੀ ਸੈਕੰਡਰੀ ਸਕੂਲ ਰੋਹਟਾ ਨੇ ਦੂਸਰਾ ਅਤੇ ਮਲਕੀਤ ਰਾਮ ਪੁੱਤਰ ਸੁਰਜੀਤ ਸਿੰਘ ਸਰਕਾਰੀ ਸੈਕੰਡਰੀ ਸਕੂਲ ਝਾਂਸਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸੈਕੰਡਰੀ ਵਰਗ 'ਚ ਇਸ਼ਵਿੰਦਰਪ੍ਰਤਾਪ ਸਿੰਘ ਪੁੱਤਰ ਕੁਲਦੀਪ ਸਿੰਘ ਸਰਕਾਰੀ ਮਾਡਲ ਸੀਨਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਨੇ ਪਹਿਲਾ, ਹਰਮਨਪ੍ਰੀਤ ਕੌਰ ਪੁੱਤਰੀ ਕੁਲਬੀਰ ਸਿੰਘ ਸਰਕਾਰੀ ਹਾਈ ਸਕੂਲ ਰਾਏਪੁਰ ਨੇ ਦੂਸਰਾ ਤੇ ਨਵਦੀਪ ਕੌਰ ਪੁੱਤਰੀ ਰਸ਼ਪਾਲ ਸਿੰਘ ਸਰਕਾਰੀ ਹਾਈ ਸਕੂਲ ਲਾਛੜੂ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਿਡਲ ਵਰਗ 'ਚ ਕੁਲਦੀਪ ਸਿੰਘ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਸ ਨੂੰ ਪ੍ਰਿੰ. ਤੋਤਾ ਸਿੰਘ ਚਹਿਲ ਨੇ ਪੰਜ ਸੌ ਰੁਪਏ ਦੀ ਨਕਦ ਰਾਸ਼ੀ ਤੇ ਟਰਾਫੀ ਨਾਲ ਸਨਮਾਨਿਤ ਕੀਤਾ। ਪ੍ਰਿੰ. ਰਜਨੀਸ਼ ਗੁਪਤਾ ਜਿਲ੍ਹਾ ਨੋਡਲ ਅਫ਼ਸਰ ਸੈਕੰਡਰੀ, ਗੋਪਾਲ ਕ੍ਰਿਸ਼ਨ ਨੋਡਲ ਅਫ਼ਸਰ (ਪ੍ਰਾਇਮਰੀ), ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਮਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਸਫਲਤਾ ਲਈ ਜ਼ਿਲ੍ਹੇ ਦੇ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਭਰਵਾਂ ਯੋਗਦਾਨ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ