Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬਾਲਾਂ ਦੀ ਅਧਿਆਪਕ-ਮਾਪੇ ਮਿਲਣੀ ਨੂੰ ਮਿਲਿਆ ਚੰਗਾ ਹੁੰਗਾਰਾ  

PUNJAB NEWS EXPRESS | October 22, 2020 05:14 PM

ਪਟਿਆਲਾ:ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ 22, 924 ਨੰਨੇ-ਮੁੰਨੇ ਵਿਦਿਆਰਥੀਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀ ਤਹਿਤ ਅੱਜ ਪ੍ਰੀ-ਪ੍ਰਾਇਮਰੀ-1 ਜਮਾਤ ਦੀ ਮਾਪੇ-ਅਧਿਆਪਕ ਮਿਲਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਦੀ ਅਗਵਾਈ 'ਚ ਨੇਪਰੇ ਚੜ੍ਹ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਭਰ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਸਬੰਧੀ ਅਧਿਆਪਕਾਂ ਨਾਲ ਆਨਲਾਈਨ ਤੇ ਨਿੱਜੀ ਰੂਪ 'ਚ ਤਾਲਮੇਲ ਬਣਾਇਆ।
ਡੀ.ਈ.ਓ. (ਐਲੀ.) ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਮੁਲਾਂਕਣ ਕਰਨ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀ-ਪ੍ਰਾਇਮਰੀ ਵਿੱਚ ਬੱਚਿਆਂ ਨੂੰ ਪੜ੍ਹਾਈ ਖੇਡ ਵਿਧੀ ਨਾਲ ਕਰਵਾਈ ਜਾਂਦੀ ਹੈ ਤਾਂ ਜੋ ਸਿੱਖਣ ਸਿਖਾਉਣ ਦੀ ਪ੍ਰੀਕਿਰਿਆ ਨਾਲ ਬੱਚੇ ਦੀ ਨੀਂਹ ਮਜ਼ਬੂਤ ਹੋ ਸਕੇ। ਜਿਸ ਲਈ ਸਹਾਇਕ ਸਮੱਗਰੀ ਦੇ ਰੂਪ ਵਿੱਚ ਪ੍ਰੀ-ਪ੍ਰਾਇਮਰੀ-1 ਲਈ ਲਰਨਿੰਗ ਲੈਵਲ, ਪ੍ਰੀ-ਪ੍ਰਾਇਮਰੀ-2 ਲਈ ਬਰੇਨ ਬੂਸਟਰ ਪੁਸਤਕਾਂ ਤੇ ਅਧਿਆਪਕਾਂ ਲਈ ਨੈਤਿਕ ਸਿੱਖਿਆ ਅਧਾਰਿਤ 'ਸਵਾਗਤ ਜ਼ਿੰਦਗੀ' ਪੁਸਤਕਾਂ ਸਕੂਲਾਂ ਵਿੱਚ ਪਹੁੰਚ ਚੁੱਕੀਆਂ ਹਨ।
ਇੰਜ. ਅਮਰਜੀਤ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਦੀ ਨੀਂਹ ਮਜ਼ਬੂਤ ਕਰਨ ਲਈ ਸਰੀਰਕ, ਸਮਾਜਿਕ, ਭਾਵਨਾਤਮਕ, ਬੌਧਿਕ, ਭਾਸ਼ਾਈ ਤੇ ਗਣਿਤਕ ਵਿਕਾਸ ਨੂੰ ਮੁੱਖ ਰੱਖਦੇ ਹੋਏ ਕੰਮ ਕਰਵਾਇਆਂ ਜਾਂਦਾ ਹੈ। ਇਸ ਦੇ ਨਾਲ-ਨਾਲ ਕਵਿਤਾਵਾਂ, ਬੱਚੇ ਤੇ ਅਧਿਆਪਕ ਵਿੱਚ ਨਵੀਂ ਸਾਂਝ ਪੈਦਾ ਕਰਦੀਆਂ ਹਨ।
ਇਸ ਸਬੰਧੀ ਬੀ.ਪੀ.ਈ.ਓ ਸੁਰਜੀਤ ਸਿੰਘ ਡਾਰੀਆਤੇ ਜ਼ਿਲ੍ਹਾ ਕੋਅਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਾਜਵੰਤ ਸਿੰਘ ਨੇ ਦੰਸਿਆ ਕਿ ਮਿਲਣੀ ਸਬੰਧੀ ਸੈਂਟਰ ਹੈਡ ਟੀਚਰਜ਼, ਹੈੱਡ ਟੀਚਰ ਤੇ ਸਮੂਹ ਅਧਿਆਪਕਾਂ ਨੂੰ ਆਨ-ਲਾਈਨ ਟ੍ਰੇਨਿੰਗ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਰੌਣੀ ਦੇ ਮੁੱਖ ਅਧਿਆਪਕ ਨਿਤਿਨ ਵਰਮਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨਾ ਚੰਗੀ ਪਹਿਲ ਹੈ, ਜਿਸ ਨਾਲ ਸਾਕਰਾਤਮਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਮਾਤਾ- ਪਿਤਾ ਦਾ ਵਿਸ਼ਵਾਸ ਵਧਿਆ ਹੈ ਤੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਦਾਖਲ ਕਰਵਾ ਰਹੇ ਹਨ। ਇਸ ਸੰਬੰਧੀ ਮਲਟੀਪਰਪਜ਼ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਅਮੀਰ ਤੇ ਸਮੀਰ ਦੇ ਪਿਤਾ ਆਰਿਫ ਅਨਸਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਬੱਚਿਆਂ ਹਿੱਤ ਹਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਟਸਐਪ ਗਰੁੱਪ ਬਣਾਏ ਹਨ ਤੇ ਲਗਾਤਾਰ ਕੰਮ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੁਆਰਾਂ ਭੇਜਿਆ ਕੰਮ ਬੱਚੇ ਬਹੁਤ ਦਿਲਚਸਪੀ ਨਾਲ ਕਰਦੇ ਹਨ। ਇਸ ਨਾਲ ਉਨ੍ਹਾਂ ਦੀ ਪ੍ਰਤਿਭਾ ਵਿੱਚ ਬਹੁਤ ਨਿਖਾਰ ਆਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ