Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਟਾਕਿਆਂ ਦੇ ਆਰਜ਼ੀ ਲਾਇਸੰਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਹੋਣਗੇ

PUNJAB NEWS EXPRESS | October 22, 2020 05:27 PM
ਨਵਾਂਸ਼ਹਿਰ:ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਪਟਾਕਿਆਂ ਦੇ ਆਰਜ਼ੀ ਲਾਇਸੰਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ। ਇਸ ਲਈ 100 ਰੁਪਏ ਦੀ ਸੁਵਿਧਾ ਫੀਸ ਹੋਵੇਗੀ ਅਤੇ ਜ਼ਿਲੇ ਦਾ ਕੋਈ ਵੀ ਵਿਅਕਤੀ ਅੱਜ ਤੋਂ ਅਪਲਾਈ ਕਰ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਆਰਜ਼ੀ ਲਾਇਸੰਸ ਲੈਣ ਦਾ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿਚ ਜਾ ਕੇ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਇਕ ਫਾਰਮ ਭਰਨਾ ਪਵੇਗਾ, ਜੋ ਕਿ ਵੈੱਬਸਾਈਟ www.punjab.gov.in ’ਤੇ ਉਪਲਬੱਧ ਹੈ। ਇਸ ਤੋਂ ਇਲਾਵਾ ਆਪਣਾ ਕੋਈ ਵੀ ਰਿਹਾਇਸ਼ੀ ਪਤੇ ਦਾ ਸਬੂਤ ਅਤੇ ਸਵੈ-ਘੋਸ਼ਣਾ ਪੱਤਰ ਉਸ ਦੇ ਨਾਲ ਲਗਾਉਣਾ ਹੋਵੇਗਾ। ਉਨਾਂ ਹੋਰ ਦੱਸਿਆ ਕਿ ਸੇਵਾ ਕੇਂਦਰਾਂ ਦਾ ਮੈਨੇਜਰ ਇਹ ਯਕੀਨੀ ਬਣਾਏਗਾ ਕਿ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ ਅਪਲਾਈ ਕੀਤੇ ਕੇਸਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਅਧਿਕਾਰਤ ਕੀਤੀ ਬ੍ਰਾਂਚ ਵਿਚ ਜਮਾਂ ਕਰਵਾਇਆ ਜਾਵੇ। ਉਨਾਂ ਦੱਸਿਆ ਕਿ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਨੂੰ 100 ਰੁਪਏ ਸੁਵਿਧਾ ਫੀਸ ਵੀ ਜਮਾਂ ਕਰਵਾਉਣੀ ਪਵੇਗੀ ਅਤੇ ਸਬੰਧਤ ਬ੍ਰਾਂਚ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਦਯੋਗ ਤੇ ਕਮਰਸ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਬਣਦੀ ਫੀਸ ਜਮਾਂ ਕਰਵਾਈ ਜਾਵੇ। ਉਨਾਂ ਦੱਸਿਆ ਕਿ ਆਰਜ਼ੀ ਲਾਇਸੰਸ ਲੈਣ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ ਬਾਅਦ ਵਿਚ ਨਿਰਧਾਰਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ ਅਪਲਾਈ ਕੀਤੇ ਕੇਸ ਈ-ਸੇਵਾ ਰਾਹੀਂ ਜ਼ਿਲਾ ਪ੍ਰਸ਼ਾਸਨ ਨੂੰ ਭੇਜੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ