Friday, April 26, 2024

Punjab

ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ-ਰੁਪਿੰਦਰ ਕੌਰ

PUNJAB NEWS EXPRESS | October 23, 2020 03:28 PM
 
ਨਵਾਂਸ਼ਹਿਰ :ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਨੇ ਅੱਜ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਅਪੀਲ ਕਰਦਿਆਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੇ ਪੈਰਾਂ ’ਤੇ ਖੜੇ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਸਬੰਧਤ ਵਿਭਾਗਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ, ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾ ਕੇ ਸਵੈ-ਰੋਜ਼ਗਾਰ ਦਿਵਾਇਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਸਵੈ-ਰੋਜ਼ਗਾਰ ਨਾਲ ਸਬੰਧਤ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਹਰੇਕ ਨੌਜਵਾਨ ਨੂੰ ਉਸ ਦੀ ਯੋਗਤਾ ਅਨੁਸਾਰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦਿਵਾਉਣ ਵਿਚ ਜੁੱਟਿਆ ਹੋਇਆ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ