Friday, April 26, 2024

Punjab

ਗਰਭਵਤੀ ਔਰਤਾਂ ਦਾ ਗ਼ੈਰ ਕਾਨੂੰਨੀ ਢੰਗ ਨਾਲ ਲਿੰਗ ਟੈਸਟ ਕਰਨ ਵਾਲਾ ਗਿਰੋਹ ਬੇਪਰਦ

PUNJAB NEWS EXPRESS | October 23, 2020 05:27 PM

ਪਟਿਆਲਾ:ਪਟਿਆਲਾ ਪੁਲਿਸ ਨੇ ਗਰਭਵਤੀ ਔਰਤਾਂ ਦਾ ਗ਼ੈਰ ਕਾਨੂੰਨੀ ਢੰਗ ਨਾਲ ਲਿੰਗ ਟੈਸਟ ਕਰਨ ਵਾਲੇ ਗਿਰੋਹ ਨੂੰ ਬੇਪਰਦ ਕਰਕੇ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਨ ਸਮੇਤ ਇਕ ਅਲਟਰਾਸਾਊਂਡ ਮਸ਼ੀਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਿੰਡ ਚੌਰਾ ਵਿਖੇ ਨਜਾਇਜ਼ ਤੌਰ 'ਤੇ ਇੱਕ ਘਰ ਵਿੱਚ ਚੱਲ ਰਹੇ ਸੈਂਟਰ, ਜਿਸ ਵਿੱਚ ਭੋਲੇ ਭਾਲੇ ਲੋਕਾਂ ਨੂੰ ਵਰਗਲਾ ਕੇ ਗਰਭਵਤੀ ਔਰਤਾਂ ਦੇ ਪੇਟ ਵਿੱਚ ਪਲ ਰਹੇ ਬੱਚੇ ਦਾ ਲਿੰਗ ਟੈਸਟ ਕਰਨ ਅਤੇ ਉਨ੍ਹਾਂ ਦਾ ਗਰਭਪਾਤ ਕਰਵਾਉਣ ਵਾਲੇ ਦੋਸ਼ੀ ਮੀਨਾ ਰਾਣੀ ਪਤਨੀ ਲੇਟ ਰਵਿੰਦਰ ਸਿੰਘ ਵਾਸੀ ਸਟਾਰ ਸਿਟੀ ਚੌਰਾ, ਜਰਨੈਲ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਸਵਾਜਪੁਰ, ਡਾਕਟਰ ਅਨਿਲ ਕਪੂਰ ਪੁੱਤਰ ਲੇਟ ਚੰਦ ਪ੍ਰਕਾਸ਼ ਕਪੂਰ ਵਾਸੀ ਗੁਰਬਖਸ਼ ਕਲੋਨੀ ਅਤੇ ਰਾਜੀਵ ਕੁਮਾਰ ਉਰਫ਼ ਰਾਜੂ ਪੁੱਤਰ ਰਾਜਪਾਲ ਹਾਲ ਵਾਸੀ ਕਿਰਾਏਦਾਰ ਅਰਬਨ ਅਸਟੇਟ ਫੇਸ-1 ਪਟਿਆਲਾ ਦੇ ਖਿਲਾਫ਼ ਮੁਕੱਦਮਾ ਨੰਬਰ 181 ਮਿਤੀ 23-10-2020 ਅ/ਧ 3(1), 5 (1) (ਏ), 6 (ਏ), 18, 24, 29 ਗਰਭ ਵਿੱਚ ਲਿੰਗ ਜਾਂਚ ਦੀਆਂ ਤਕਨੀਕਾਂ ਦੀ ਦੁਰਵਰਤੋਂ ਵਿਰੁੱਧ ਐਕਟ 1994, 420, 308, 120-ਬੀ ਆਈ.ਪੀ.ਸੀ. ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਇਨ੍ਹਾਂ ਵੱਲੋਂ ਅਣਅਧਿਕਾਰਤ ਤੌਰ 'ਤੇ ਵਰਤੀ ਜਾਣ ਵਾਲੀ ਲਿੰਗ ਜਾਂਚ ਕਰਨ ਵਾਲੀ ਅਲਟਰਾਸਾਊਂਡ ਮਸ਼ੀਨ ਅਤੇ ਕਾਫ਼ੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।
ਐਸ.ਐਸ.ਪੀ. ਨੇ ਦੱਸਿਆ ਕਿ 22 ਅਕਤੂਬਰ ਨੂੰ ਸਿਵਲ ਸਰਜਨ ਪਟਿਆਲਾ ਵੱਲੋਂ ਸੂਚਨਾ ਮਿਲਣ 'ਤੇ ਇੱਕ ਸਪੈਸ਼ਲ ਟੀਮ ਦਾ ਗਠਨ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਦੀ ਨਿਗਰਾਨੀ ਹੇਠ ਕੀਤਾ ਗਿਆ, ਜਿਸ ਵਿਚ ਡਾਕਟਰ ਜਤਿੰਦਰ ਕਾਂਸਲ (ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ) ਸਮੇਤ ਤਿੰਨ ਮਾਹਿਰ ਡਾਕਟਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ 'ਚ ਮੁੱਖ ਅਫ਼ਸਰ ਥਾਣਾ ਅਰਬਨ ਅਸਟੇਟ ਇੰਸਪੈਕਟਰ ਹੈਰੀ ਬੋਪਾਰਾਏ ਸਮੇਤ ਇੰਸਪੈਕਟਰ ਸ਼ਿਵ ਇੰਦਰ ਦੇਵ, ਮਹਿਲਾ ਇੰਸਪੈਕਟਰ ਪੁਸ਼ਪਾ ਦੇਵੀ ਅਤੇ ਸੀ.ਆਈ.ਏ. ਪਟਿਆਲਾ ਦੀ ਟੀਮ ਸ਼ਾਮਲ ਸੀ, ਜਿਨ੍ਹਾਂ ਫੌਰੀ ਕਾਰਵਾਈ ਕਰਦੇ ਹੋਏ ਮੀਨਾ ਰਾਣੀ ਦੇ ਰਿਹਾਇਸ਼ੀ ਮਕਾਨ ਸਟਾਰ ਸਿਟੀ ਕਲੋਨੀ ਚੌਰਾ ਵਿਖੇ ਰੇਡ ਕੀਤਾ, ਜਿੱਥੇ ਡਰੱਗ ਇੰਸਪੈਕਟਰ ਮਨਦੀਪ ਮਾਨ ਅਤੇ ਸੰਤੋਸ਼ ਕੁਮਾਰ ਵੀ ਹਾਜ਼ਰ ਆ ਗਏ ਸੀ।
ਉਨ੍ਹਾਂ ਦੱਸਿਆ ਕਿ ਰੇਡ ਦੌਰਾਨ ਮੀਨਾ ਰਾਣੀ ਪਤਨੀ ਲੇਟ ਰਵਿੰਦਰ ਸਿੰਘ, ਜਰਨੈਲ ਸਿੰਘ ਪੁੱਤਰ ਕ੍ਰਿਸ਼ਨ ਸਿੰਘ, ਡਾਕਟਰ ਅਨਿਲ ਕਪੂਰ ਪੁੱਤਰ ਲੇਟ ਚੰਦ ਪ੍ਰਕਾਸ਼ ਕਪੂਰ ਅਤੇ ਰਾਜੀਵ ਕੁਮਾਰ ਉਰਫ਼ ਰਾਜੂ ਪੁੱਤਰ ਰਾਜਪਾਲ ਨੂੰ ਉਕਤ ਮੁਕੱਦਮੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਪਾਸੋ ਵਰਤੀ ਜਾਣ ਵਾਲੀ ਅਲਟਰਾਸਾਊਂਡ ਮਸ਼ੀਨ ਅਤੇ ਵੱਡੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਡਾਕਟਰ ਅਨਿਲ ਕਪੂਰ ਅਜਿਹੀਆਂ ਗਰਭਵਤੀ ਔਰਤਾਂ ਨੂੰ ਮੀਨਾ ਰਾਣੀ ਪਾਸ ਭੇਜਦੇ ਸਨ, ਜਿੱਥੇ ਮੀਨਾ ਰਾਣੀ ਆਪਣੇ ਸਾਥੀ ਜਰਨੈਲ ਸਿੰਘ, ਰਾਜੀਵ ਕੁਮਾਰ ਉਰਫ਼ ਰਾਜੂ ਨਾਲ ਮਿਲ ਕੇ ਅਲਟਰਾਸਾਊਂਡ ਮਸ਼ੀਨ ਦਾ ਬੰਦੋਬਸਤ ਕਰਕੇ ਗੈਰ ਕਾਨੂੰਨੀ ਤਰੀਕੇ ਨਾਲ ਆਪਣੇ ਗ੍ਰਹਿ ਸਟਾਰ ਸਿਟੀ ਚੌਰਾ ਵਿਖੇ ਗਰਭਵਤੀ ਔਰਤਾਂ ਦੇ ਪੇਟ ਵਿਚ ਪਲ ਰਹੇ ਬੱਚੇ ਦੀ ਟੈਸਟ ਰਾਹੀ ਲਿੰਗਕ ਜਾਂਚ ਕਰਨ ਦੇ 40/50 ਹਜ਼ਾਰ ਰੁਪਏ ਲੈਂਦੇ ਸਨ। ਲਿੰਗਕ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਗਰਭਪਾਤ ਕਰਨ ਲਈ ਵੀ ਪ੍ਰੇਰਿਤ ਕਰਦੇ ਸਨ ਅਤੇ ਉਸ ਦੇ ਵੀ ਅਲੱਗ ਪੈਸੇ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਮੀਨਾ ਰਾਣੀ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਆਪਣੇ ਆਪ ਨੂੰ ਇਸ ਕੰਮ ਲਈ ਆਥੋਰਾਈਜਡ ਅਤੇ ਕੁਆਲੀਫਾਈਡ ਦੱਸਦੀ ਸੀ। ਇਸ ਤਰਾਂ ਉਪਰੋਕਤ ਦੋਸ਼ੀ ਹਮ-ਮਸਵਰਾ ਹੋ ਕੇ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਗਰਭਵਤੀ ਔਰਤਾਂ ਦੀ ਜਿੰਦਗੀ ਨਾਲ ਖਿਲਵਾੜ ਕਰ ਰਹੇ ਸਨ। ਉਨ੍ਹਾਂ ਵੱਲੋ ਅਜਿਹਾ ਕਰਨ ਨਾਲ ਕਿਸੇ ਸਮੇਂ ਵੀ ਗਰਭਵਤੀ ਔਰਤ ਦੀ ਜਾਨ ਜਾ ਸਕਦੀ ਸੀ।
ਦੋਸ਼ੀਆਂ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੀਨਾ ਰਾਣੀ ਨੈਸ਼ਨਲ ਹੈੈਲਥ ਮਿਸ਼ਨ ਤਹਿਤ ਏ.ਐਨ.ਐਮ, ਸਬ ਸੈਂਟਰ ਜਲਾਲਪੁਰ ਵਿਖੇ ਲੱਗੀ ਹੋਈ ਹੈ। ਇਸ ਦੇ ਖਿਲਾਫ਼ ਪਹਿਲਾ ਵੀ ਲਿੰਗ ਜਾਂਚ ਕਰਨ ਅਤੇ ਗਰਭਪਾਤ ਕਰਨ ਸਬੰਧੀ ਚਾਰ ਮੁੱਕਦਮੇ ਦਰਜ ਹਨ। ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ, ਜੋ ਇਹਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।   

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ