Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਨਵੀਂ ਤਕਨੀਕ ਨਾਲ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਨਾਲ ਜ਼ਮੀਨ ਦੀ ਜੈਵਿਕ ਤਾਕਤ ਵਧਦੀ ਹੈ : ਐਸ.ਡੀ.ਐਮ.

PUNJAB NEWS EXPRESS | October 23, 2020 05:35 PM

ਮਾਲੇਰਕੋਟਲਾ : ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਪਿੰਡ ਨਾਰੋੋਮਾਜਰਾ ਵਿਖੇ ਕਿਸਾਨਾਂ ਨੂੰ ਸੰਬੋੋਧਨ ਕੀਤਾ।ਸ੍ਰੀ ਪਾਂਥੇ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਸੰਭਾਲਣ ਨਾਲ ਵਾਤਾਵਰਣ ਪ੍ਰਦੂਸਿ਼ਤ ਨਹੀਂ ਹੁੰਦਾ ਅਤੇ ਖੇਤ ਵਿਚ ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਨਾਲ ਪਰਾਲੀ ਨੂੰ ਖੇਤ ਵਿਚ ਵਾਹੁਣ ਨਾਲ ਜ਼ਮੀਨ ਦੀ ਜੈਵਿਕ ਤਾਕਤ ਵਧਦੀ ਹੈ ਅਤੇ ਰਸਾਇਣਿਕ ਖਾਦਾਂ ਦੀ ਵਰਤੋੋਂ ਘਟਦੀ ਹੈ।ਉਨ੍ਹਾਂ ਕਿਹਾ ਕਿ ਕੋੋਵਿਡ—19 ਮਹਾਂਮਾਰੀ ਦੌੌਰਾਨ ਝੋੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਲਈ ਆਪਣਾ ਵੱਡਾਮੁੱਲਾ ਯੋੋਗਦਾਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਮਾਹਰਾਂ ਦੀ ਰਾਏ ਅਨੁਸਾਰ ਆਧੁਨਿਕ ਮਸ਼ੀਨਾਂ ਦੀ ਵਰਤੋੋਂ ਨਾਲ ਪਰਾਲੀ ਨੂੰ ਜ਼ਮੀਨ ਵਿਚ ਹੀ ਜਜ਼ਬ ਕੀਤਾ ਜਾ ਸਕਦਾ ਹੈ।
ਇਸ ਮੌੌਕੇ ਸ੍ਰੀ ਕੁਲਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਅਹਿਮਦਗੜ੍ਹ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੇ ਪਰਾਲੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਕਿਸਾਨਾਂ ਨੂੰ ਝੋੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਇਨਾਂ ਤੋੋਂ ਕਰਵਾਉਣ ਲਈ ਪ੍ਰੇਰਿਤ ਕੀਤਾ ਜਿਸ ਤੋੋਂ ਬਾਅਦ ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਬਿਨਾਂ ਪਰਾਲੀ ਨੂੰ ਅੱਗ ਲਗਾਏ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋੋਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਪੱਧਰ ਉਪਰ ਕੈਂਪ ਲਗਾਏ ਜਾ ਰਹੇ ਹਨ।ਪਰ ਜੇਕਰ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਕੋੋਈ ਵੀ ਹੋੋਰ ਤਕਨੀਕੀ ਜਾਣਕਾਰੀ ਲੈਣ ਦੀ ਲੋੋੜ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌੌਕੇ ਹੋੋਰਨਾਂ ਤੋੋਂ ਇਲਾਵਾ ਮੁਹੰਮਦ ਜ਼ਮੀਲ, ਬੀ.ਟੀ.ਐਮ., ਗੁਰਦੀਪ ਸਿੰਘ ਅਤੇ ਗੁਰਵਿੰਦਰ ਸਿੰਘ, ਏ.ਟੀ.ਐਮ. ਤੋੋਂ ਇਲਾਵਾ ਦਵਿੰਦਰ ਸਿੰਘ, ਸਰਪੰਚ, ਭੁਪਿੰਦਰ ਸਿੰਘ ਨੰਬਰਦਾਰ, ਕਿਸਾਨ ਸੁਖਦੇਵ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਬਿੰਦਰ ਸਿੰਘ, ਅਵਤਾਰ ਸਿੰਘ, ਭਰਪੂਰ ਸਿੰਘ, ਰਣਜੀਤ ਸਿੰਘ ਆਦਿ ਵੀ ਮੌੌਜੂਦ ਸਨ।

 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ