Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਐਸ.ਡੀ.ਐਮ. ਨੇ ਲਿਆ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ

PUNJAB NEWS EXPRESS | October 23, 2020 05:40 PM

ਮਾਲੇਰਕੋਟਲਾ : ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਅੱਜ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੈਂਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਮਿੱਥੀ ਗਈ ਸਮਾਂ ਹੱਦ ਦੇ ਅੰਦਰ ਕਰਨਾ ਯਕੀਨੀ ਬਣਾਉਣ।ਸ੍ਰੀ ਪਾਂਥੇ ਅੱਜ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜ਼ਨ ਦੇ ਸਰਕਲ ਰੈਵੇਨਿਊ ਅਫਸਰਾਂ ਦੀ ਮੀਟਿੰਗ ਨੂੰ ਸੰਬੋੋਧਨ ਕਰ ਰਹੇ ਸਨ।ਸ੍ਰੀ ਪਾਂਥੇ ਨੇ ਕਿਹਾ ਕਿ 47 ਏ ਅਤੇ ਸਰਫੇਸੀ ਐਕਟ ਦੇ ਕੇਸਾਂ ਤੋੋਂ ਇਲਾਵਾ ਇੰਤਕਾਲਾਂ ਦੀ ਪੈਂਡੈਂਸੀ, ਏ.ਟੀ.ਆਰ. ਅਤੇ ਈ ਸੇਵਾ ਦੀ ਪੈਂਡੈਂਸੀ ਨੂੰ ਪਹਿਲ ਦੇ ਆਧਾਰ ਤੇ ਖਤਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਦਫਤਰ ਵਿਚ ਆਉਣ ਵਾਲੇ ਕਿਸੇ ਵੀ ਆਮ ਵਿਅਕਤੀ ਦਾ ਕੰਮ ਬਿਨਾਂ ਕਿਸੇ ਖੱਜਲ—ਖੁਆਰੀ ਤੋੋਂ ਹੋ ਜਾਵੇ।ਸ੍ਰੀ ਪਾਂਥੇ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕੰਮ ਕਿਸੇ ਕਾਰਨ ਕਰਕੇ ਨਹੀਂ ਵੀ ਹੋਣ ਵਾਲਾ ਤਾਂ ਵੀ ਸਬੰਧਤ ਵਿਅਕਤੀ ਨੂੰ ਚੰਗੀ ਤਰ੍ਹਾਂ ਸਮਝਾ ਦਿੱਤਾ ਜਾਵੇ ਤਾਂ ਜੋ ਉਹ ਖੱਜਲ ਖੁਆਰ ਨਾ ਹੋਵੇ।ਸ੍ਰੀ ਪਾਂਥੇ ਨੇ ਮਾਲ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਨਾਲ ਆਦਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਅਤੇ ਹਰ ਵਿਅਕਤੀ ਦਾ ਕੰਮ, ਬਿਨਾਂ ਕਿਸੇ ਸਿਫਾਰਸ਼ ਤੋੋਂ ਪਹਿਲ ਦੇ ਆਧਾਰ ਉਪਰ ਕੀਤਾ ਜਾਵੇ।ਸ੍ਰੀ ਪਾਂਥੇ ਨੇ ਮਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋੋਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਰੇਟ ਲਿਸਟ ਅਤੇ ਹੋੋਰ ਜਾਣਕਾਰੀ ਸਬੰਧੀ ਫਲੈਕਸ ਬੋੋਰਡ ਸੇਵਾ ਕੇਂਦਰਾਂ ਦੇ ਬਾਹਰ ਆਮ ਜਨਤਾ ਦੀ ਜਾਣਕਾਰੀ ਹਿੱਤ ਲਗਾਏ ਜਾਣ।
ਮੀਟਿੰਗ ਵਿਚ ਹੋੋਰਨਾਂ ਤੋੋਂ ਇਲਾਵਾ ਸ੍ਰੀ ਬਾਦਲ ਦੀਨ, ਤਹਿਸੀਲਦਾਰ, ਮਾਲੇਰਕੋਟਲਾ, ਸ੍ਰੀ ਦਰਸ਼ਨ ਸਿੰਘ ਖੰਗੂੜਾ, ਨਾਇਬ ਤਹਿਸੀਲਦਾਰ, ਮਾਲੇਰਕੋਟਲਾ, ਸ੍ਰੀ ਜਸਕਰਨ ਸਿੰਘ ਬਰਾੜ, ਤਹਿਸੀਲਦਾਰ ਅਹਿਮਦਗੜ੍ਹ, ਸ੍ਰੀ ਰਮਨ ਕੁਮਾਰ, ਨਾਇਬ ਤਹਿਸੀਲਦਾਰ, ਅਹਿਮਦਗੜ੍ਹ ਮੌੌਜੂਦ ਸਨ।

 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ