Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਐਮ.ਪੀ ਮਨੀਸ਼ ਤਿਵਾੜੀ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਦੌਰ ਜਾਰੀ

PUNJAB NEWS EXPRESS | January 22, 2021 04:47 PM

ਮਾਹਿਲਪੁਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਦੌਰ ਜਾਰੀ ਹੈ, ਜਿਨ੍ਹਾਂ ਵੱਲੋਂ ਬਲਾਕ ਮਾਹਿਲਪੁਰ ਦੇ ਪਿੰਡ ਬਬੋਰਾ ਵਿਖੇ ਆਯੋਜਿਤ ਇਕ ਪਬਲਿਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਚ ਕਰੀਬ 6.78 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਵਾਸਤੇ ਫੰਡ ਪੰਚਾਇਤਾਂ ਨੂੰ ਮੁਹੱਈਆ ਕਰਵਾਏ ਗਏ।
ਐਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ, ਤਾਂ ਜੋ ਪੇਂਡੂ ਇਲਾਕਿਆਂ ਚ ਵੀ ਸ਼ਹਿਰ ਦੇ ਪੱਧਰ ਤੇ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ ਅਤੇ ਕਿਹਾ ਕਿ ਇਕ ਪਾਸੇ ਜਿਥੇ ਜਵਾਨ ਸਰਹੱਦਾਂ ਤੇ ਦੇਸ਼ ਦੀ ਰਾਖੀ ਕਰ ਰਹੇ ਹਨ, ਉੱਥੇ ਹੀ ਕਿਸਾਨ ਦਿੱਲੀ ਦੀ ਸੀਮਾ ਤੇ ਕਿਸਾਨੀ ਦੀ ਰਾਖੀ ਕਰ ਰਹੇ ਹਨ।
ਇਸ ਮੌਕੇ ਐੱਮ.ਪੀ ਤਿਵਾੜੀ ਵੱਲੋਂ ਪਾਰਕਾਂ, ਗਲੀਆਂ, ਨਾਲੀਆਂ, ਸਾਫ ਪੀਣ ਯੋਗ ਪਾਣੀ ਦੀ ਸਪਲਾਈ, ਸੜਕਾਂ ਆਦਿ ਵੱਖ-ਵੱਖ ਵਿਕਾਸ ਕਾਰਜਾਂ ਵਾਸਤੇ ਬਲਾਕ ਦੇ 28 ਪਿੰਡਾਂ ਨੂੰ ਕਰੀਬ 6.78 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ। ਜਦਕਿ 5 ਪਿੰਡਾਂ ਨੂੰ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਜਾ ਚੁੱਕੇ ਹਨ।
ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਹਲਕੇ ਚ ਵਿਕਾਸ ਕਾਰਜਾਂ ਵਾਸਤੇ ਫੰਡ ਜਾਰੀ ਕਰਨ ਲਈ ਐਮ.ਪੀ ਤਿਵਾੜੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਲਕੇ ਚ ਵਿਕਾਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਕੈਪਟਨ ਬਲਬੀਰ ਸਿੰਘ, ਧਰਮਿੰਦਰ ਕੁਮਾਰ ਨਾਇਬ ਤਹਿਸੀਲਦਾਰ, ਬਲਦੇਵ ਕ੍ਰਿਸ਼ਨ ਬਬੋਰਾ, ਬਲਬੀਰ ਠਾਕੁਰ ਪ੍ਰਧਾਨ ਬਲਾਕ ਕਾਂਗਰਸ ਮਾਹਿਲਪੁਰ ਵੀ ਮੌਜੂਦ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ