Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਹੁਣ ਡਿਜ਼ੀਟਲ ਤਰੀਕੇ ਨਾਲ ਵੋਟਰ ਇਲੈਕਟ੍ਰੋਨਿਕ ਵੋਟਰ ਕਾਰਡ ਡਾਊਨਲੋਡ ਕਰ ਸਕਣਗੇ : ਐਸ.ਡੀ.ਐਮ. ਮਾਲੇਰਕੋਟਲਾ

PUNJAB NEWS EXPRESS | January 23, 2021 02:33 PM

ਮਾਲੇਰਕੋਟਲਾ :ਭਾਰਤ ਚੋਣ ਕਮਿਸ਼ਨ ਵੱਲੋਂ 25 ਜਨਵਰੀ, 2021 ਨੂੰ 11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਲਈ ਈੑ—ਐਪਿਕ (ਇਲੈਕਟਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ।

ਇਸ ਸੁਵਿਧਾ ਨਾਲ ਵੋਟਰ ਆਪਣਾ ਫੋਟੋ ਸ਼ਨਾਖਤੀ ਕਾਰਡ ਮੋਬਾਇਲ ਜਾਂ ਕੰਪਿਊਟਰ ੋਤੇ ਡਾਊਨਲੋਡ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਟੀ. ਬੈਨਿਥ, ਚੋਣਕਾਰ ਰਜਿਸਟਰੇਸ਼ਨ ਅਫਸਰ, ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਨੇ ਦੱਸਿਆ ਕਿ ਈੑ—ਐਪਿਕ ਭਾਰਤ ਚੋਣ ਕਮਿਸ਼ਨ ਦੀਆਂ ਵੈਬਸਾਇਟਾਂ ਵੋਟਰ ਪੋਰਟਲ http://voterportal.eci.gov.in http://voterportal.eci.gov.in , ਐਨ.ਵੀ.ਐਸ.ਪੀ. https://nvsp.in/ ਅਤੇ ਵੋਟਰ ਹੈਲਪਲਾਇਨ ਮੋਬਾਇਲ ਐਪ https://play.google.com/store/apps/details?id=com.eci.citizen ਅਤੇ ਆਈ.ਐਸ.ਓ. https://apps.apple.com/in/app/voter-helpline/id1456535004 ਤੋਂ ਰਜਿਸਟਰਡ ਮੋਬਾਇਲ ਨੰਬਰ ਰਾਹੀ ਡਾਊਨਲੋਡ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸੁਵਿਧਾ ਨੂੰ ਦੋ ਪੜਾਵਾਂ ਵਿਚ ਵੰਡਿਆ ਗਿਆ ਹੈ। ਪਹਿਲਾਂ ਪੜਾਅ ਮਿਤੀ 25 ਜਨਵਰੀ ਤੋਂ 31 ਜਨਵਰੀ 2021 ਤੱਕ ਹੈ ਜੋ ਕਿ ਕੇਵਲ ਵੋਟਰ ਸੂਚੀ ਦੀ ਸਰਸਰੀ ਸੁਧਾਈ 2021 ਦੌਰਾਨ ਨਵੇਂ ਰਜਿਸਟਰਡ ਹੋਏ ਵੋਟਰਾਂ ਲਈ ਹੀ ਉਪਲਬਧ ਹੈ।ਜਿਹੜੇ ਵੋਟਰਾਂ ਨੇ ਸਪੈਸ਼ਲ ਸਮਰੀ ਰਵੀਜ਼ਨ 2021 (ਨਵੰਬਰ—ਦਸੰਬਰ 2020) ਦੌਰਾਨ ਆਪਣੀ ਵੋਟ ਰਜਿਸਟਰਡ ਕਰਦੇ ਹੋਏ ਆਪਣਾ ਯੂਨੀਕ ਮੋਬਾਇਲ ਨੰਬਰ ਵੀ ਦਰਜ਼ ਕਰਵਾਇਆ ਹੈ ਅਤੇ ਵੋਟ ਰਜਿਸਟ੍ਰੇਸ਼ਨ ਹੋਣ ਦਾ ਰੈਂਫਰੈਂਸ ਨੰਬਰ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋਇਆ ਹੈ, ਉਹ ਵੋਟਰ ਆਪਣਾ ਰੈਂਫਰੈਂਸ ਨੰਬਰ ਉਪਰੋਕਤ ਦਿੱਤੀ ਵੈਬਸਾਇਟ ਤੇ ਐਂਟਰ ਕਰਨ ਅਤੇ ਦਰਜ਼ ਮੋਬਾਇਲ ਨੰਬਰ ਤੇ ਓ.ਟੀ.ਪੀ. ਆਉਣ ਉਪਰੰਤ ਆਪਣਾ ਈੑ—ਐਪਿਕ ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਈੑ—ਐਪਿਕ ਦਾ ਦੂਸਰਾ ਪੜਾਅ 1 ਫ਼ਰਵਰੀ 2021 ਤੋਂ ਸ਼ੁਰੂ ਹੋਵੇਗਾ ਜਿਸ ਅਧੀਨ ਸਾਰੇ ਰਜਿਸਟਰਡ ਵੋਟਰ ਜਿਨ੍ਹਾਂ ਦਾ ਮੋਬਾਇਲ ਨੰਬਰ ਵੋਟਰ ਸੂਚੀ ਵਿਚ ਦਰਜ਼ ਹੈ, ਉਹ ਆਪਣਾ ਐਪਿਕ ਨੰਬਰ ਐਂਟਰ ਕਰਕੇ ਉਪਰੋਕਤ ਵੈਬਸਾਇਟਾਂ ਤੋਂ ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ।
ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਅਜਿਹੇ ਵੋਟਰਾਂ ਨੂੰ ਵੀਈੑ—ਐ ਪਿਕ ਡਾਊਨਲੋਡ ਕਰਨ ਦੀ ਸਹੂਲਤ ਦਿੱਤੀ ਗਈ ਹੈ ਜਿੰਨ੍ਹਾਂ ਦਾ ਮੋਬਾਇਲ ਨੰਬਰ ਰਜਿਸਟਰਡ ਨਹੀ ਹੈ। ਅਜਿਹੇ ਵੋਟਰ ਉਪਰੋਕਤ ਦਿੱਤੀ ਵੈਬਸਾਇਟ ਤੇ ਈ. ਕੇ.ਵਾਈ.ਸੀ. ਆਪਸ਼ਨ ਰਾਹੀ ਕੇ.ਵਾਈ.ਸੀ. ਕਰਵਾਕੇ ਆਪਣਾ ਮੋਬਾਇਲ ਨੰਬਰ ਦਰਜ਼ ਕਰਵਾ ਸਕਦੇ ਹਨ, ਅਤੇ ਈੑਈਪਿੰਕ ਡਾਊਨਲੋਡ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ