Thursday, April 18, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਐਸ.ਡੀ.ਐਮ. ਮਾਲੇਰਕੋਟਲਾ ਨੇ ਪਿੰਡ ਧੀਰੋ ਮਾਜਰਾ ਵਿਖੇ ਵੱਖ—ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

PUNJAB NEWS EXPRESS | January 23, 2021 02:55 PM

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਵੱਖ—ਵੱਖ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਲੇਰਕੋਟਲਾ ਵਿਖੇ ਪਿੰਡ ਧੀਰੋ ਮਾਜਰਾ ਦਾ ਵਿਸ਼ੇਸ਼ ਟੂਰ ਪ੍ਰੋਗਰਾਮ ਤਿਆਰ ਕਰਕੇ ਦੋਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦੋਰੇ ਦੋਰਾਨ ਪਿੰਡ ਧੀਰੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਾਲ ਵਿਭਾਗ, ਪੰਚਾਇਤ ਵਿਭਾਗ, ਬਾਲ ਵਿਕਾਸ ਅਤੇ ਪੰਚਾਇਤ ਅਫਸਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਮੋਕੇ ਮਾਲ ਵਿਭਾਗ ਨਾਲ ਸਬੰਧਤ ਨਾਇਬ ਤਹਿਸੀਲਦਾਰ, ਅਮਰਗੜ੍ਹ ਅਤੇ ਸਬੰਧਤ ਪਟਵਾਰੀ ਹਲਕਾ ਸਮੇਤ ਰਿਕਾਰਡ/ਰਜਿਸਟਰ (ਇੰਤਕਾਲ, ਜਮ੍ਹਾਂਬੰਦੀ, ਗਿਰਦਾਵਰੀ ਅਤੇ ਚੋਕੀਦਾਰੀ/ਨੰਬਰਦਾਰੀ ਅਤੇ ਰੋਜ਼ਨਾਮਚਾ ਆਦਿ ਸਮੇਤ ਹਾਜ਼ਰ ਸਨ ਉਥੇ ਹੀ ਪੰਚਾਇਤ ਵਿਭਾਗ ਦੇ ਗ੍ਰਾਮ ਰੋਜ਼ਗਾਰ ਸਹਾਇਕ ਅਤੇ ਪੰਚਾਇਤ ਸਕੱਤਰ ਵੀ ਸਮੇਤ ਰਿਕਾਰਡ ਰਜਿਸਟਰ (ਚੱਲ ਰਹੇ ਮਨਰੇਗਾ ਦੇ ਕੰਮ, ਗਰੀਬਾਂ ਨੂੰ 5—5 ਮਰਲੇ ਸਬੰਧੀ ਆਦਿ ਕੰਮਾਂ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਸ੍ਰੀ ਬੈਨਿਥ ਨੇ ਆਂਗਨਵਾੜੀ ਸੈਂਟਰ ਅਤੇ ਆਯੂਸ਼ਮਾਨ ਭਾਰਤ ਸਕੀਮ ਦਾ ਵੀ ਜਾਇਜ਼ਾ ਲਿਆ।ਇਸ ਤੋਂ ਇਲਾਵਾ ਮਨਰੇਗਾ ਸਕੀਮ ਤਹਿਤ ਕੰਮ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਵੀ ਜਾਇਜ਼ਾ ਲਿਆ।ਟੂਰ ਪ੍ਰੋਗਰਾਮ ਦੋਰਾਨ ਸ੍ਰੀ ਬੈਨਿਥ ਨੇ ਸੜਕਾਂ ਦੀ ਮੁਰੰਮਤ, ਪੰਚਾਇਤ ਦੇ ਕੰਮ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਰਾਸ਼ਨ ਵੰਡਣ ਸਬੰਧੀ, ਪਾਣੀ ਅਤੇ ਸੀਵਰੇਜ਼ ਦੀ ਸਮੱਸਿਆ ਸਬੰਧੀ ਅਤੇ ਸੇਵਾ ਕੇਂਦਰ ਸਬੰਧੀ ਵੀ ਜਾਇਜ਼ਾ ਲਿਆ।ਇਸ ਸਮੇਂ ਸ੍ਰੀ ਬੈਨਿਥ ਨੇ ਪਿੰਡ ਦੀ ਫਿਰਨੀ ਅਤੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸ਼ੇਸ਼ ਤੋਰ ਤੇ ਦੋਰਾ ਕਰਕੇ ਨਿਰੀਖਣ ਕੀਤਾ।
ਉਨ੍ਹਾਂ ਦੱਸਿਆ ਕਿ ਟੂਰ ਪ੍ਰੋਗਰਾਮ ਦੋਰਾਨ ਆਂਗਨਵਾੜੀ ਵਰਕਰ ਨੇ ਧਿਆਨ ਵਿਚ ਲਿਆਂਦਾ ਕਿ ਪਿੰਡ ਧੀਰੋ ਮਾਜਰਾ ਦੇ ਆਂਗਨਵਾੜੀ ਸੈਂਟਰ ਵਿਚ ਗ੍ਰੋਥ ਚਾਰਟ ਉਪਲਬੱਧ ਨਹੀਂ ਹੈ ਜਿਸ ਸਬੰਧੀ ਸੀ.ਡੀ.ਪੀ.ਓ. ਮਾਲੇਰਕੋਟਲਾ ਅਤੇ ਐਸ.ਐਮ.ਓ. ਸਿਵਲ ਹਸਪਤਾਲ ਨੂੰ ਤੁਰੰਤ ਗ੍ਰੋਥ ਚਾਰਟ ਮੁਹੱਈਆ ਕਰਵਾਉਣ ਲਈ ਲਿਖ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਪਿੰਡ ਧੀਰੋ ਮਾਜਰਾ ਦੇ ਸਬ ਸੈਂਟਰ ਦਾ ਮੋਕਾ ਵੇਖਣ ਤੇ ਪਾਇਆ ਗਿਆ ਕਿ ਸਬ ਸੈਂਟਰ ਦੀ ਹਾਲਤ ਬਹੁਤ ਖਸਤਾ ਹੈ ਜਿਸ ਸਬੰਧੀ ਐਸ.ਐਮ.ਓ. ਅਮਰਗੜ੍ਹ ਨੂੰ ਹਦਾਇਤ ਕੀਤੀ ਗਈ ਹੈ ਕਿ ਸਬ ਸੈਂਟਰ ਦੀ ਪ੍ਰਪੋਜਲ ਤਿਆਰ ਕਰਕੇ 7 ਦਿਨ ਦੇ ਅੰਦਰ—ਅੰਦਰ ਭੇਜੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਸ੍ਰੀ ਬੈਨਿਥ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਈਆਂ ਜਾ ਰਹੀਆਂ ਵੱਖ—ਵੱਖ ਸਕੀਮਾਂ ਨੂੰ ਮਿੱਥੀ ਗਈ ਸਮਾਂ ਹੱਦ ਦੇ ਅੰਦਰ—ਅੰਦਰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਗਦੀਪਇੰਦਰ ਸਿੰਘ, ਨਾਇਬ ਤਹਿਸੀਲਦਾਰ, ਅਮਰਗੜ੍ਹ, ਸ੍ਰੀ ਪਵਨ ਕੁਮਾਰ, ਸੀ.ਡੀ.ਪੀ.ਓ ਮਾਲੇਰਕੋਟਲਾ, ਸ੍ਰੀਮਤੀ ਮਨਦੀਪ ਕੋਰ ਪਟਵਾਰੀ ਹਲਕਾ, ਸ੍ਰੀ ਪਵਿੱਤਰ ਸਿੰਘ, ਪੰਚਾਇਤ ਸਕੱਤਰ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ