Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼

PUNJABNEWS EXPRESS | March 31, 2022 06:59 PM

ਚੰਡੀਗੜ੍ਹ:ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ 'ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।"

ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿੱਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱੱਧੇ ਤੌਰ 'ਤੇ ਕਿਹਾ, "ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ। ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।" ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਣ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।

ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਦੇ ਰੁਝਾਨ ਨੂੰ ਸਖ਼ਤੀ ਨਾਲ ਲੈਂਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਉੱਡਣ ਦਸਤੇ ਐਕਟਿਵ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਮਿਲਾਵਟੀ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਨਾਲ ਬਣੀਆਂ ਵਸਤਾਂ ਜਿਵੇਂ ਘਿਉ, ਪਨੀਰ ਤੇ ਮਠਿਆਈਆਂ ਆਦਿ ਵਿੱਚ ਮਿਲਾਵਟ ਕਰਨ ਅਤੇ ਫਲਾਂ ਨੂੰ ਗ਼ੈਰ-ਕੁਦਰਤੀ ਤਰੀਕੇ ਨਾਲ ਪਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸੇ ਤਰ੍ਹਾਂ ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਅਥਾਹ ਸਹਿਯੋਗ ਦੇ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ, ਉਸੇ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਅਤੇ ਜਿੱਥੇ ਵੀ ਨਸ਼ਾ ਵਿਕਦਾ ਵੇਖਣ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਐਮ.ਡੀ.-ਐਨ.ਐਚ.ਐਮ-ਕਮ-ਕਮਿਸ਼ਨਰ ਫ਼ੂਡ ਤੇ ਡਰੱਗ ਐਡਮਿਨੀਸਟ੍ਰੇਸ਼ਨ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਸ੍ਰੀ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ