Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ

PUNJABNEWS EXPRESS | March 31, 2022 08:09 PM

ਸਹੀਦ ਭਗਤ ਸਿੰਘ ਨਗਰ:ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਪੈਂਦੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਸ਼ਮਸਪੁਰ ਅਤੇ ਰੈਲ ਬਰਾਮਦ ਵਿਖੇ ਡੀ-ਸਿਲਟਿੰਗ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ।

ਇਨ੍ਹਾਂ ਥਾਂਵਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਰੈਲ ਬਰਾਮਦ, ਸ਼ਮਸਪੁਰ ਅਤੇ ਖੋਜੇ ਵਿਖੇ ਡੀ-ਸਿਲਟਿੰਗ ਸਾਈਟਾਂ ਹਨ ਅਤੇ ਪਾਣੀ ਦਾ ਪੱਧਰ ਘੱਟਦੇ ਹੀ ਇਨ੍ਹਾਂ ਥਾਵਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਪੜ ਹੈੱਡਵਰਕਸ ਤੋਂ ਪਾਣੀ ਛੱਡਣ ਕਾਰਨ ਐੱਸ.ਬੀ.ਐੱਸ.ਨਗਰ ਦੀਆਂ ਸਾਰੀਆਂ ਥਾਂਵਾਂ ਦੀ ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ ਰਾਹੀਂ ਨਿਸ਼ਾਨਦੇਹੀ ਬੰਦ ਕਰ ਦਿੱਤੀ ਗਈ ਸੀ ਪਰ ਹੁਣ ਪਾਣੀ ਦਾ ਪੱਧਰ ਘਟਣ 'ਤੇ ਇਹ ਤੁਰੰਤ ਮੁਕੰਮਲ ਹੋ ਜਾਵੇਗਾ ਅਤੇ ਇੱਥੇ ਡੀ-ਸਿਲਟਿੰਗ (ਰੇਤ ਦੀ ਖੁਦਾਈ) ਸ਼ੁਰੂ ਹੋ ਜਾਵੇਗੀ। ਡੀ ਸੀ ਅਤੇ ਐਸ ਐਸ ਪੀ ਦੋਵਾਂ ਨੇ ਸਾਈਟਾਂ 'ਤੇ ਲਗਾਏ ਗਏ ਤੋਲ ਸਕੇਲਾਂ ਦੀ ਵੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਠੇਕੇਦਾਰ ਪੂਰੀ ਸਮਰੱਥਾ ਅਤੇ ਸ਼ਰਤਾਂ ਮੁਤਾਬਕ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਮਾਈਨਿੰਗ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਅਤੇ ਆਮ ਲੋਕਾਂ ਨੂੰ ਸਸਤੇ ਰੇਟਾਂ 'ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰੇਕ ਵਾਹਨ ਕੋਲ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਰੈਂਕ ਦੇ ਸਾਂਝੇ ਸਕੁਐਡ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਹੁਤ ਹੀ ਗੈਰ-ਵਾਜਬ ਹੋਵੇਗੀ। ਡੀ ਸੀ ਅਤੇ ਐਸ ਐਸ ਪੀ ਨੇ ਟੀਮਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਡੀ-ਸਿਲਟਿੰਗ ਸਾਈਟਾਂ 'ਤੇ ਨਿਯਮਤ ਨਿਰੀਖਣ ਕਰਨ ਲਈ ਕਿਹਾ। ਇਸ ਮੌਕੇ ਐਸ ਪੀ ਮਨਵਿੰਦਰਬੀਰ ਸਿੰਘ, ਐਸ ਡੀ ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਦੀਪਕ ਰੋਹੀਲਾ, ਡੀ ਐਸ ਪੀ ਤਰਲੋਚਨ ਸਿੰਘ ਤੇ ਮਾਈਨਿੰਗ ਅਫ਼ਸਰ ਗੁਰਤੇਜ ਗਰਚਾ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ