Wednesday, April 24, 2024

Punjab

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਯੂ.ਐਸ. ਐਬੰਸੀ ਦੇ ਡਾਇਰੈਕਟਰ ਅਤੇ ਡਿਪਲੋਮੈਸੀ ਅਫ਼ਸਰ ਨੂੰ ਕੀਤਾ ਸਨਮਾਨਤ

PUNJABNEWS EXPRESS | March 31, 2022 08:12 PM

ਅੰਮ੍ਰਿਤਸਰ:ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਮਾਈਕਲ ਰੋਸੇਨਥਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਉਨ੍ਹਾਂ ਨੂੰ ਸ਼ਾਨਦਾਰ ਅਨੁਭਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਸਥਾਨ ਤੋਂ ਮਿਲੇ ਸਨਮਾਨ ਲਈ ਸੰਸਥਾ ਦੇ ਧੰਨਵਾਦੀ ਹਨ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ