Thursday, April 25, 2024

Punjab

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਗਰ ਕੌਂਸਲ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ

PUNJAB NEWS EXPRESS | January 22, 2021 09:08 PM

ਪਟਿਆਲਾ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਨਗਰ ਕੌਂਸਲ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 14 ਫਰਵਰੀ 2021 ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਲਈ ਭਾਰਤੀ ਸੰਵਿਧਾਨ ਦੀ ਧਾਰਾ 243-ਕੇ ਅਤੇ 243 ਜ਼ੈਡਏ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲ ਚੋਣਾਂ ਨਿਰਪੱਖ, ਡਰ-ਭੈ ਮੁਕਤ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜਾਰੀ ਕੀਤੇ ਗਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲਾਂ ਦੀ ਹਦੂਦ ਅੰਦਰ ਲਾਗੂ ਚੋਣ ਜਾਬਤੇ ਦੀ ਸਮੂਹ ਸਿਆਸੀ ਪਾਰਟੀਆਂ, ਰਾਜਸੀ ਨੁਮਾਇੰਦੇ, ਨਗਰ ਕੌਂਸਲਾਂ, ਹੋਰ ਸਰਕਾਰੀ ਸੰਸਥਾਵਾਂ ਅਤੇ ਰਾਜ ਸਰਕਾਰ ਦੇ ਮੁਲਾਜਮ ਵੀ ਪਾਲਣਾ ਕਰਨਗੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਕਿਸੇ ਅਜਿਹੀ ਗਤੀਵਿਧੀ 'ਚ ਲਿਪਤ ਨਹੀਂ ਹੋਣਾ ਚਾਹੀਦਾ, ਜਿਹੜੀ ਕਿ ਸਮਾਜ ਦੇ ਵੱਖ-ਵੱਖ ਧਰਮਾਂ, ਭਾਸ਼ਾ, ਫਿਰਕਿਆਂ ਜਾਂ ਲੋਕਾਂ ਦਰਮਿਆਨ ਕਿਸੇ ਤਰ੍ਹਾਂ ਦਾ ਕੋਈ ਤਣਾਅ ਜਾਂ ਫਿਰਕਾਪ੍ਰਸਤੀ ਪੈਦਾ ਕਰੇ। ਇਸ ਤੋਂ ਬਿਨ੍ਹਾਂ ਕੋਈ ਸਿਆਸੀ ਨੁਮਾਇੰਦਾ ਜਾਂ ਉਮੀਦਵਾਰ ਕਿਸੇ ਧਰਮ, ਫਿਰਕੇ ਪ੍ਰਤੀ ਹਿੰਸਾ ਭੜਕਾਉਣ ਵਾਲੇ ਬਿਆਨ ਵੀ ਨਹੀਂ ਦੇਵੇਗਾ ਅਤੇ ਨਾ ਹੀ ਕਿਸੇ ਧਾਰਮਿਕ ਜਾਂ ਪੂਜਾ ਵਾਲੇ ਅਸਥਾਨ ਦੀ ਚੋਣ ਪ੍ਰਚਾਰ ਲਈ ਵਰਤੋਂ ਕੀਤੀ ਜਾ ਸਕਦੀ ਹੈ। ਨਾ ਹੀ ਕਿਸੇ ਉਮੀਦਵਾਰ ਦੇ ਜਾਤੀ ਜੀਵਨ 'ਤੇ ਬਿਨ੍ਹਾਂ ਤੱਥਾਂ ਤੋਂ ਚਿਕੜ ਉਛਾਲਿਆ ਜਾ ਸਕੇਗਾ ਅਤੇ ਕੇਵਲ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਦਾ ਵਿਰੋਧ ਕੇਵਲ ਉਸ ਦੇ ਪ੍ਰੋਗਰਾਮਾਂ ਜਾਂ ਨੀਤੀਆਂ ਸਬੰਧੀਂ ਹੀ ਕੀਤਾ ਜਾ ਸਕੇਗਾ। ਕਿਸੇ ਦੇ ਨਿਜੀ ਘਰ ਅੱਗੇ ਧਰਨੇ ਜਾਂ ਵਿਰੋਧ ਪ੍ਰਦਰਸ਼ਨ ਨਹੀਂ ਕੀਤੇ ਜਾ ਸਕਣਗੇ। ਉਮੀਦਵਾਰ ਆਪਣੇ ਦਿਨ ਪ੍ਰਤੀ ਦਿਨ ਦੇ ਖ਼ਰਚੇ ਦਾ ਵੇਰਵਾ ਰਿਕਾਰਡ ਕਰੇਗਾ ਅਤੇ ਚੋਣ ਨਤੀਜੇ ਦੇ ਐਲਾਨ ਮਗਰੋਂ 30 ਦਿਨਾਂ ਦੇ ਅੰਦਰ-ਅੰਦਰ ਵੇਰਵੇ ਜ਼ਿਲ੍ਹਾ ਚੋਣ ਅਫ਼ਸਰ ਕੋਲ ਪੇਸ਼ ਕਰੇਗਾ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਇਹ ਵੀ ਯਕੀਨੀ ਬਣਾਉਣਗੇ ਕਿ ਉਹ ਕਿਸੇ ਜਾਾਤੀ, ਧਰਮ ਜਾਂ ਫਿਰਕੇ ਦੇ ਅਧਾਰ 'ਤੇ ਵੋਟਾਂ ਨਹੀਂ ਮੰਗਣਗੇ ਨਾ ਹੀ ਬਿਨ੍ਹਾਂ ਕਿਸੇ ਪ੍ਰਿੰਟਰ, ਪਬਲਿਸ਼ਰ ਦੇ ਨਾਮ ਤੋਂ ਬਗੈਰ ਕੋਈ ਪੋਸਟਰ, ਪੈਂਫਲਟ ਛਾਪਿਆ ਜਾਂ ਵੰਡਿਆ ਜਾ ਸਕੇਗਾ। ਕਿਸੇ ਦੂਜੀ ਪਾਰਟੀ ਦੀ ਚੋਣ ਮੀਟਿੰਗ 'ਚ ਖਲਲ ਨਹੀਂ ਪਾਇਆ ਜਾ ਸਕੇਗਾ। ਇਸ ਤੋਂ ਬਿਨ੍ਹਾਂ ਵੋਟਰਾਂ ਨੂੰ ਕਿਸੇ ਤਰ੍ਹਾਂ ਦਾ ਜਾਂ ਕਿਸੇ ਵੀ ਰੂਪ 'ਚ ਲਾਲਚ, ਰਿਸ਼ਵਤ ਆਦਿ ਨਹੀਂ ਦਿੱਤਾ ਜਾ ਸਕੇਗਾ। ਕਿਸੇ ਸਰਕਾਰੀ ਇਮਾਰਤ, ਸਰਕਾਰੀ ਮਸ਼ੀਨਰੀ ਆਦਿ ਨੂੰ ਚੋਣ ਪ੍ਰਚਾਰ ਸਮੱਗਰੀ ਲਗਾਉਣ ਜਾਂ ਚੋਣ ਪ੍ਰਚਾਰ ਲਈ ਨਹੀਂ ਵਰਤਿਆ ਜਾ ਸਕੇਗਾ ਅਤੇ ਨਾ ਹੀ ਕਿਸੇ ਨਿਜੀ ਇਮਾਰਤ, ਪ੍ਰਾਪਰਟੀ 'ਤੇ ਚੋਣ ਪ੍ਰਚਾਰ ਸਮੱਗਰੀ ਬਿਨ੍ਹਾਂ ਸਬੰਧਤ ਜਾਇਦਾਦ ਦੇ ਮਾਲਕ ਦੀ ਲਿਖਤੀ ਪ੍ਰਵਾਨਗੀ ਤੋਂ, ਲਗਾਈ ਜਾ ਸਕੇਗੀ ਅਤੇ ਅਜਿਹੀ ਪ੍ਰਵਾਨਗੀ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਪਹੁੰਚਾਉਣ ਲਾਜਮੀ ਹੋਵੇਗੀ।
ਏ.ਡੀ.ਸੀ. ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੇ ਨਸ਼ੇ ਜਾਂ ਸ਼ਰਾਬ ਆਦਿ ਵੰਡਣ ਦੀ ਸਖ਼ਤ ਮਨਾਹੀ ਹੈ। ਵੋਟਰ ਸਲਿਪਾਂ 'ਤੇ ਕਿਸੇ ਸਿਆਸੀ ਪਾਰਟੀ ਦਾ ਚੋਣ ਨਿਸ਼ਾਨ ਜਾਂ ਚੋਣ ਪ੍ਰਚਾਰ ਦਾ ਕੋਈ ਨਿਸ਼ਾਨ ਨਹੀਂ ਹੋਵੇਗਾ। ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹਿਯੋਗ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਬਿਨ੍ਹਾਂ ਪ੍ਰਵਾਨਗੀ ਤੋਂ ਲਾਊਡ ਸਪੀਕਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਅਤੇ ਲਾਊਡ ਸਪੀਕਰ ਦੀ ਵਰਤੋਂ ਵੀ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਹੀ ਕੀਤੀ ਜਾ ਸਕੇਗੀ ਉਲੰਘਣਾ ਕਰਨ 'ਤੇ ਪੁੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ