Wednesday, April 24, 2024

Punjab

ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ-ਰਾਕੇਸ਼ ਭਾਸਕਰ

PUNJAB NEWS EXPRESS | April 10, 2021 06:31 PM

ਨਵਾਂਸ਼ਹਿਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਵੀ ਜ਼ਿਲੇ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਹਾੜੀ ਸੀਜ਼ਨ ਲਈ ਕਣਕ ਦੀ ਖ਼ਰੀਦ ਦੇ ਪੁਖ਼ਤਾ ਅਤੇ ਸੁਰੱਖਿਅਤ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡੀ. ਐਫ. ਐਸ. ਸੀ ਰਾਕੇਸ਼ ਭਾਸਕਰ ਅਤੇ ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਪੱਧਰ ’ਤੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਲਈ ਕੀਤੇ ਵਰਚੂਅਲ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਨ ਮੌਕੇ ਕੀਤਾ।

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦਾ ਹਿੱਸਾ ਬਣਦਿਆਂ ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਰੇਕ ਖ਼ਰੀਦ ਕੇਂਦਰ ਵਿਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਉਨਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਵਾਰ ਜ਼ਿਲੇ ਦੇ 53 ਖ਼ਰੀਦ ਕੇਂਦਰਾਂ ਵਿਚ 2 ਲੱਖ 32 ਹਜ਼ਾਰ ਮੀਟਿ੍ਰਕ ਟਨ ਕਣਕ ਆਉਣ ਦਾ ਅਨੁਮਾਨ ਹੈ, ਜਿਸ ਲਈ ਬਾਰਦਾਨੇ, ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨਾਂ ਕਿਹਾ ਕਿ ਮੰਡੀਆਂ ਵਿਚ ਕੋਵਿਡ-19 ਤੋਂ ਬਚਾਅ ਲਈ ਵੀ ਸਮੁੱਚੇ ਇੰਤਜ਼ਾਮ ਕੀਤੇ ਗਏ ਹਨ ਅਤੇ ਇਥੇ ਸਾਫ਼-ਸਫ਼ਾਈ ਅਤੇ ਹੱਥਾਂ ਨੂੰ ਧੋਣ ਲਈ ਸਾਬਣ-ਪਾਣੀ ਅਤੇ ਸੈਨੀਟਾਈਜ਼ਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਹਿਨਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਮਾਪਦੰਡਾਂ ਅਨੁਸਾਰ ਪੂਰੀ ਤਰਾਂ ਪੱਕੀ ਹੋਈ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਪਰਮਜੀਤ ਸਿੰਘ, ਵੇਅਰਹਾਊਸ ਦੇ ਮੈਨੇਜਰ ਨਿਰਮਲ ਸਿੰਘ, ਏ. ਐਫ. ਐਸ. ਓ ਹਰੀਸ਼ ਕੁਮਾਰ, ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ