Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ ਦੀ ਰੋਕਥਾਮ ਲਈ ਟ੍ਰੇਸਿੰਗ ਅਤੇ ਟੈਸਟਿੰਗ ਵਧਾਉਣ ਦੇ ਨਾਲ ਪ੍ਰੋਟੋਕਾਲ ਦੀ ਪਾਲਣਾ ਕਰਵਾਉਣਾ ਬਹੁਤ ਜ਼ਰੂਰੀ : ਕੇਂਦਰੀ ਟੀਮ

PUNJAB NEWS EXPRESS | April 10, 2021 07:01 PM

ਨਵਾਂਸ਼ਹਿਰ:  ਕੋਵਿਡ-19 ਦੇ ਵਧ ਰਹੇ ਕੇਸਾਂ ਤੋਂ ਚਿੰਤਤ ਕੇਂਦਰੀ ਮਾਹਿਰ ਡਾਕਟਰਾਂ ਦੀ ਟੀਮ ਨੇ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ ਤੀਜੇ ਦਿਨ ਵੀ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ।ਡਾ. ਰਮੇਸ਼ ਚੰਦਰਾ, ਡਿਪਟੀ ਡਾਇਰੈਕਟਰ ਰਾਸ਼ਟਰੀ ਬਿਮਾਰੀ ਕੰਟਰੋਲ ਕੇਂਦਰ, ਨਵੀਂ ਦਿੱਲੀ ਅਤੇ ਡਾ ਰਿਤੇਸ਼ ਗੁਪਤਾ ਪ੍ਰੋਫੈਸਰ, ਡਾਕਟਰ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ ਉੱਤੇ ਆਧਾਰਿਤ ਕੇਂਦਰੀ ਮਾਹਰ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ ਦੇ ਪ੍ਰਬੰਧਾਂ ਅਤੇ ਕਮਿਊਨਿਟੀ ਸਿਹਤ ਕੇਂਦਰ ਬੰਗਾ ਵਿਖੇ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕੋਵਿਡ ਦੇ ਲਾਗ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਜੇਕਰ ਕੋਰੋਨਾ ਪ੍ਰੋਟੋਕਾਲ ਅਤੇ ਸਾਵਧਾਨੀਆਂ ਉੱਤੇ ਧਿਆਨ ਨਹੀਂ ਦਿੱਤਾ ਜਾਂਦਾ ਤਾਂ 1 ਕੋਰੋਨਾ ਪਾਜ਼ਟਿਵ ਵਿਅਕਤੀ 1 ਦਿਨ ਵਿਚ ਔਸਤਨ 13 ਵਿਅਕਤੀਆਂ ਵਿੱਚ ਰੋਗ ਫੈਲਾ ਸਕਦਾ ਹੈ।

ਕੇਂਦਰੀ ਟੀਮ ਨੇ ਕਿਹਾ ਕਿ ਵੱਧ ਤੋਂ ਵੱਧ ਆਰ ਟੀ ਪੀਸੀਆਰ ਟੈਸਟ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਟੈਸਟ ਵਿਚ ਪਾਜਟਿਵ ਆਏ ਵਿਅਕਤੀਆਂ ਨੂੰ ਤੁਰੰਤ ਆਈਸੋਲੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਰਫਤਾਰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ, ਜਿਸ ਵਿਚ ਮਾਈਕਰੋ ਕੰਟੇਨਮੈਂਟ ਜੋਨ ਵੀ ਸ਼ਾਮਲ ਹੈ।

ਡਾ. ਰਮੇਸ਼ ਚੰਦਰਾ ਅਤੇ ਡਾ ਰਿਤੇਸ਼ ਗੁਪਤਾ ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਟ੍ਰੇਸਿੰਗ ਅਤੇ ਟੈਸਟਿੰਗ ਵਧਾਉਣ ਦੇ ਨਾਲ ਨਾਲ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਉਣ ਅਤੇ ਕੰਟੇਨਮੈਂਟ ਜ਼ੋਨਾਂ ਵਿਚ 100 ਫੀਸਦੀ ਸੈਂਪਲਿੰਗ ਯਕੀਨੀ ਬਣਾਉਣ ਲਈ ਕਿਹਾ।

ਕੇਂਦਰੀ ਟੀਮ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਦੇ ਹੋਏ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇ। ਕੋਵਿਡ ਰੋਕੂ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਕੋਵਿਡ-19 ਦੇ ਵਾਧੇ ਨੂੰ ਰੋਕਣ ਲਈ ‘ਹੋਮ ਆਈਸੇਲੇਸ਼ਨ’ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਲੋਕਾਂ ਵੱਲੋਂ ਕੋਵਿਡ-19 ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਉਨਾਂ ਕੋਵਿਡ ਨਿਯਮਾਂ ਜਿਵੇਂ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੀਟਾਈਜ਼ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਦੀ ਪਾਲਣਾ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ।

ਇਸ ਮੌਕੇ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਕਵਿਤਾ ਭਾਟੀਆ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ