Thursday, April 25, 2024

Punjab

ਭਾਦਸੋਂ 'ਚ ਜੰਗਲਾਤ ਮੰਤਰੀ ਧਰਮਸੋਤ ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

PUNJAB NEWS EXPRESS | April 10, 2021 07:06 PM

ਭਾਦਸੋਂ: ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।
ਇਸ ਮੌਕੇ ਪੰਜਾਬ 'ਚ ਆੜਤੀਆਂ ਵੱਲੋਂ ਆਪਣੀ ਹੜਤਾਲ ਵਾਪਸ ਲਏ ਜਾਣ ਦਾ ਸਵਾਗਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਆੜਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਤਬਾਹ ਕਰਨ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਾ ਰਹੀ ਹੈ।
ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ, ਆੜਤੀਆਂ ਸਮੇਤ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਬਾਹ ਕਰਨ ਦੇ ਰਾਹ 'ਤੇ ਚੱਲ ਰਹੀ ਹੈ ਪਰੰਤੂ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਮੁੱਖ ਮੰਤਰੀ ਹਨ, ਉਹ ਅਜਿਹਾ ਨਹੀਂ ਹੋਣ ਦੇਣਗੇ।
ਸ. ਧਰਮਸੋਤ ਨੇ ਕਿ ਇਹ ਰਿਕਾਰਡ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪਿਛਲੇ ਸਮੇਂ 2002-2007 'ਚ ਵੀ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਰੁਲਣ ਦਿੱਤਾ ਗਿਆ, 24 ਘੰਟਿਆਂ 'ਚ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮੰਡੀਆਂ 'ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਮੰਡੀਆਂ 'ਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਟੀਕਾਕਰਨ ਦੇ ਪ੍ਰਬੰਧ ਹਨ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਵੀ ਪਿਛਲੇ ਸੀਜਨ ਦੀ ਤਰਜ 'ਤੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਵਾਈਸ ਚੇਅਰਮੈਨ ਮੱਖਣ ਸਿੰਘ ਟੌਹੜਾ, ਨਗਰ ਪੰਚਾਇਤ ਪ੍ਰਧਾਨ ਚੁੰਨੀ ਲਾਲ, ਸਕੱਤਰ ਮਾਰਕੀਟ ਕਮੇਟੀ ਅਸ਼ਵਨੀ ਕੁਮਾਰ, ਰਵਿੰਦਰ ਸਿੰਘ ਮੁੰਗੋ, ਸ਼ਕਤੀ ਕੁਮਾਰ, ਪ੍ਰਗਟ ਸਿੰਘ ਭੜੀ, ਐਸ.ਐਚ.ਓ ਅੰਮ੍ਰਿਤਵੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ