Friday, April 26, 2024

Punjab

ਜਸਟਿਸ ਰਾਜਨ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ 'ਚ ਨਵੇਂ ਬਣੇ ਡੀ ਸਟ੍ਰੈੱਸ ਕੇਂਦਰ ਦਾ ਕੀਤਾ ਉਦਘਾਟਨ

PUNJAB NEWS EXPRESS | April 10, 2021 07:12 PM

ਪਟਿਆਲਾ: ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ.ਐੱਸ.ਪੀ ਵਿਕਰਮਜੀਤ ਦੁੱਗਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ.ਜੇ.ਐਮ ਪਰਮਿੰਦਰ ਕੌਰ ਅਤੇ ਹੋਰ ਨਿਆਇਕ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਨਿਆਇਕ ਅਫ਼ਸਰਾਂ (ਜੱਜਾਂ) ਲਈ ਤਜਰਬੇ ਦੇ ਤੌਰ 'ਤੇ ਸ਼ੁਰੂ ਕੀਤੇ ਗਏ ਡੀ ਸਟ੍ਰੈੱਸ ਕੇਂਦਰ ਸਬੰਧੀ ਗੱਲ ਕਰਦਿਆ ਕਿਹਾ ਕਿ ਇਹ ਕੇਂਦਰ ਨਿਆਇਕ ਅਧਿਕਾਰੀਆਂ (ਜੱਜਾਂ) ਨੂੰ ਆਪਣੇ ਦਿਨ ਭਰ ਦੇ ਅਦਾਲਤੀ ਰੁਝੇਵੇਂ ਦੌਰਾਨ ਤਣਾਅ ਮੁਕਤ ਰੱਖਣ 'ਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਕੱਲ ਹਰੇਕ ਸੰਸਥਾ 'ਚ ਅਧਿਕਾਰੀਆਂ ਨੂੰ ਲੰਮਾ ਸਮਾਂ ਕੰਮ ਕਰਨਾ ਪੈਦਾ ਹੈ ਅਤੇ ਜੇਕਰ ਅਜਿਹੇ ਡੀ ਸਟ੍ਰੈੱਸ ਕੇਂਦਰ 'ਚ ਉਹ ਸਮਾਂ ਗੁਜ਼ਾਰਨਗੇ ਤਾਂ ਉਨ੍ਹਾਂ ਦੇ ਕੰਮ ਦੀ ਕੁਸ਼ਲਤਾ ਹੋਰ ਵਧੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਦੀ ਛੇਵੀਂ ਮੰਜ਼ਿਲ ਦੇ ਬਣਾਏ ਗਏ ਇਸ 'ਡੀ ਸਟ੍ਰੈੱਸ ਸੈਂਟਰ' ਵਿੱਚ ਅੰਦਰੂਨੀ ਖੇਡ ਗਤੀਵਿਧੀਆਂ ਜਿਵੇਂ ਕਿ ਟੇਬਲ ਟੈਨਿਸ, ਸ਼ਤਰੰਜ ਤੇ ਕੈਰਮ ਬੋਰਡ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਨਿਆਇਕ ਅਧਿਕਾਰੀਆਂ ਨੂੰ ਦਿਨ ਭਰ ਦੇ ਰੁਝੇਵਿਆਂ ਤੋਂ ਬਾਅਦ ਤਣਾਅ ਮੁਕਤ ਕਰਨ 'ਚ ਸਹਾਈ ਹੋਵੇਗਾ।
ਇਸ ਉਪਰੰਤ ਉਨ੍ਹਾਂ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਕੋਵਿਡ ਟੀਕਾਕਰਣ ਕੈਂਪ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹਰੇਕ ਯੋਗ ਵਿਅਕਤੀ ਨੂੰ ਆਪਣਾ ਟੀਕਾਕਰਣ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਕਾਕਰਣ ਦੇ ਨਾਲ ਨਾਲ ਕੋਵਿਡ ਤੋਂ ਬਚਾਅ ਲਈ ਮਾਸਕ ਦੀ ਵਰਤੋਂ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਦੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ