Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

PUNJAB NEWS EXPRESS | April 10, 2021 07:14 PM

ਨਵਾਂਸ਼ਹਿਰ: ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 3 ਜੂਨ 2021 ਤੱਕ ਲਾਗੂ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ