Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਟੀਕੇ ਨਾਲ ਜਿੱਤਾਂਗੇ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | April 10, 2021 07:20 PM

ਜਾਡਲਾ:  ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਗਰਾਨੀ ਕੀਤੀ।

ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਾਰੀ ਹੈ ਅਤੇ ਇਹ ਜੰਗ ਕੋਵਿਡ ਰੋਕੂ ਟੀਕੇ ਨਾਲ ਜਿੱਤੀ ਜਾਵੇਗੀ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ। ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ