Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਐਪਾਂ ਸਬੰਧੀ ਗੂਗਲ ਮੀਟ ਰਾਹੀਂ ਦਿੱਤੀ ਟ੍ਰੇਨਿੰਗ

PUNJAB NEWS EXPRESS | April 10, 2021 07:22 PM

ਨਵਾਂਸ਼ਹਿਰ: ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਗਰੁੜਾ ਐਪ, ਵੋਟਰ ਹੈਲਪ ਲਾਈਨ ਐਪ ਅਤੇ ਦਿਵਿਆਂਗ ਵਿਅਕਤੀਆਂ ਲਈ ਤਿਆਰ ਪੀ. ਡਬਲਿਊ. ਡੀ ਐਪ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲੇ ਦੇ ਸਮੂਹ ਈ. ਆਰ. ਓਜ਼, ਸੁਪਰਵਾਈਜ਼ਰਾਂ ਅਤੇ ਬੀ. ਐਲ. ਓਜ਼ ਨੂੰ ਗੂਗਲ ਮੀਟ ਰਾਹੀਂ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਦੱਸਿਆ ਗਿਆ ਕਿ ਗਰੁੜਾ ਐਪ ਰਾਹੀਂ ਬੀ. ਐਲ. ਓਜ਼ ਕਿਵੇਂ ਆਪਣੇ ਭਾਗ ਵਿਚ ਨਵੀਆਂ ਵੋਟਾਂ ਬਣਾਉਣ, ਦਰੁਸਤੀ ਕਰਵਾਉਣ ਆਦਿ ਕੰਮ ਆਪਣੇ ਮੋਬਾਈਲ ਨੰਬਰ ਨਾਂਲ ਲਾਗਇਨ ਕਰ ਕੇ ਖ਼ੁਦ ਕਰ ਸਕਦੇ ਹਨ

ਵੋਟਰ ਹੈਲਪ ਰਾਹੀਂ ਵੋਟਰ ਆਪਣੀ ਵੋਟ ਖ਼ੁਦ ਅਪਲਾਈ, ਨਾਮ ਆਦਿ ਵਿਚ ਦਰੁਸਤੀ, ਆਪਣੀ ਵੋਟ ਚੈੱਕ ਅਤੇ ਈ-ਐਪਿਕ ਡਾਊਨਲੋਡ ਕਰ ਸਕਦੇ ਹਨ। ਇਸ ਮੌਕੇ ਇਹ ਵੀ ਹਦਾਇਤ ਕੀਤੀ ਗਈ ਕਿ ਵਿਧਾਨ ਸਭਾ ਚੋਣ ਹਲਕਿਆਂ ਵਿਚ ਤਾਇਨਾਤ ਸਮੂਹ ਸੁਪਰਵਾਈਜ਼ਰ ਅਤੇ ਬੀ. ਐਲ.ਓਜ਼ ਆਪਣੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ ਸਬੰਧੀ ਜਾਗਰੂਕ ਕਰਨ ਅਤੇ ਵੋਟਰਾਂ ਦੇ ਮੋਬਾਈਲ ਫੋਨ ਵਿਚ ਐਪ ਡਾਊਨਲੋਡ ਕਰਵਾ ਕੇ ਵੋਟਰ ਨੂੰ ਇਸ ਐਪ ਸਬੰਧੀ ਜਾਣਕਾਰੀ ਦੇਣਗੇ ਕਿ ਕਿਸ ਤਰਾਂ ਉਹ ਆਪਣੀ ਵੋਟ ਚੈੱਕ ਕਰ ਸਕਦੇ ਹਨ ਅਤੇ ਚੋਣਾਂ ਸਬੰਧੀ ਪੂਰੀ ਜਾਣਕਾਰੀ ਐਪ ਰਾਹੀਂ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਵੋਟਰ ਉਕਤ ਐਪਾਂ ਰਾਹੀਂ ਵੋਟ ਦੂਸਰੀ ਥਾਂ ’ਤੇ ਅਸਾਨੀ ਨਾਲ ਟਰਾਂਸਫਰ ਵੀ ਕਰ ਸਕਦੇ ਹਨ, ਜਿਸ ਲਈ ਉਨਾਂ ਨੂੰ ਵਾਰ-ਵਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਇਸ ਤੋਂ ਇਲਾਵਾ ਸਾਰੇ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ। ਇਸੇ ਤਰਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੇਘਰੇ ਵਿਅਕਤੀਆਂ ਦੀ ਪਹਿਚਾਣ ਕਰਨ ਉਪਰੰਤ ਉਨਾਂ ਦੀਆਂ ਵੋਟਾਂ ਬਣਾਉਣ ਲਈ ਵੀ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ