Thursday, April 25, 2024

Punjab

25 ਜੁਲਾਈ ਨੂੰ ਪਟਿਆਲਾ ਵਿਖੇ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

PUNJAB NEWS EXPRESS | July 23, 2021 03:36 PM

ਪਟਿਆਲਾ:ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ 2021 ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਜੁਲਾਈ 2021 ਨੂੰ ਇੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੈਣਾ ਨਿਰਧਾਰਤ ਕੀਤਾ ਗਿਆ ਸੀ। ਪ੍ਰੰਤੂ ਆਰਮੀ ਹੈਡਕੁਆਟਰ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਤੇ ਦੇਸ਼ ਦੇ ਵੱਖ ਵੱਖ ਖੇਤਰਾਂ 'ਚ ਬਰਸਾਤਾਂ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਇਮਤਿਹਾਨ ਮੁੜ ਲੈਣਾ ਨਿਰਧਾਰਤ ਹੋਇਆ ਤਾਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ