Tuesday, April 16, 2024

Punjab

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਜੁਲਾਈ ਤੋਂ

PUNJAB NEWS EXPRESS | July 24, 2021 05:40 PM

ਪਟਿਆਲਾ :ਸਕੂਲ ਸਿੱਖਿਆ ਵਿਭਾਗ ਵੱਲੋਂ ਮਾਪਿਆਂ ਤੇ ਵਿਦਿਆਰਥੀਆਂ ‘ਚ ਮੁੜ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹ ਭਰਨ ਲਈ 26 ਤੇ 27 ਜੁਲਾਈ ਨੂੰ ਸੈਕੰਡਰੀ ਵਿੰਗ (ਛੇਵੀਂ ਤੋਂ ਬਾਰਵੀਂ ਜਮਾਤ) ਦੀਆਂ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ।

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਹੋਣ ਵਾਲੀਆਂ ਇਨ੍ਹਾਂ ਮਿਲਣੀਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੁੱਖ ਮਨੋਰਥ ਸਕੂਲ ਖੁੱਲ੍ਹਣ ਦੀ ਸ਼ੁਰੂਆਤ ਮੌਕੇ ਮੁੜ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ‘ਚ ਉਤਸ਼ਾਹ ਪੈਦਾ ਕਰਨਾ ਤੇ ਤਾਲਮੇਲ ਬਿਠਾਉਣਾ ਹੈ। ਜਿਸ ਸਦਕਾ ਕਰੋਨਾ ਸੰਕਟ ਦੌਰਾਨ ਪੜ੍ਹਾਈ ‘ਚ ਪਿਆ ਖੱਪਾ ਪੂਰਿਆ ਜਾ ਸਕੇ। ਇਸ ਦੇ ਨਾਲ ਹੀ ਸਕੂਲ ਖੁੱਲ੍ਹਣ ਦੇ ਪਹਿਲੇ ਪੜਾਅ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ‘ਚ ਦਾਖਲ ਹੋਣ ਮੌਕੇ ਮਾਸਕ ਲਗਾਉਣ ਤੇ ਸੈਨੇਟਾਈਜ਼ ਕਰਨ ਸਬੰਧੀ ਮਾਪਿਆਂ ਤੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਨਿਯਮਾਵਲੀ ਸਬੰਧੀ ਜਾਣੂ ਕਰਵਾਇਆ ਜਾਵੇਗਾ। ਵਿਦਿਆਰਥੀਆਂ ਨੂੰ ਸਕੂਲਾਂ ‘ਚ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਲਈ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਜਾਵੇਗੀ।
ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦੌਰਾਨ ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਦਾ ਪੱਧਰ ਮਾਪਣ ਲਈ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੁਲਾਈ ਪ੍ਰੀਖਿਆਵਾਂ ਦੇ ਮੁਲਾਂਕਣ ਸਬੰਧੀ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਕਤ ਅਧਿਕਾਰੀਆਂ ਅਨੁਸਾਰ ਮਾਪਿਆਂ ਨੂੰ ਸਿੱਖਿਆ ਦੇ ਖੇਤਰ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਵਲ ਸਥਾਨ ‘ਤੇ ਆਉਣ ਸਬੰਧੀ ਵਿਸਥਾਰ ‘ਚ ਚਾਨਣਾ ਪਾਇਆ ਜਾਵੇਗਾ। ਦੱਸਣਯੋਗ ਹੈ ਕਿ ਮਾਪੇ-ਅਧਿਆਪਕ ਮਿਲਣੀਆਂ ‘ਚ ਮਾਪੇ ਆਨਲਾਈਨ ਤੇ ਆਫ਼ਲਾਈਨ ਕਿਸੇ ਵੀ ਰੂਪ ‘ਚ ਰਾਬਤਾ ਬਣਾ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ