Friday, April 26, 2024

Punjab

ਅਕਾਲੀ-ਬਸਪਾ ਸਰਕਾਰ ਬਣਨ `ਤੇ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਦੁਆਬੇ ਵਿੱਚ ਵਿਸ਼ਵ ਪੱਧਰੀ ਯੁਨਿਵਰਸਿਟੀ ਬਣਾਈ ਜਾਵੇਗੀ: ਜਸਵੀਰ ਸਿੰਘ ਗੜ੍ਹੀ

PUNJAB NEWS EXPRESS | October 19, 2021 07:04 PM

ਫਗਵਾੜਾ:ਆਜ਼ਾਦੀ ਦੇ 74 ਸਾਲਾਂ ਦੇ ਵਿੱਚ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਹੋਂਦ ਵਿੱਚ ਰਹੀਆਂ ਪਰ ਕਾਂਗਰਸ ਤੇ ਭਾਜਪਾ ਨੇ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਕੋਈ ਕੰਮ ਨਹੀਂ ਕੀਤਾ ਪਰ ਅਕਾਲੀ-ਬਸਪਾ ਦੀ ਸਰਕਾਰ ਪੰਜਾਬ ਵਿੱਚ ਬਣਨ ਸਾਰ ਹੀ ਦੁਆਬੇ ਵਿੱਚ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਵਿਸ਼ਵ ਪੱਧਰੀ ਯੁਨਿਵਰਸਿਟੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤਾ।

ਉਹ ਫਗਵਾੜਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸੰਬੰਧ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹੋਏ ਸਨ ਜਿੱਥੇ ਉਨ੍ਹਾ ਦੇ ਨਾਲ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ, ਫਗਵਾੜਾ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ, ਬਸਪਾ ਆਗੂ ਮਾਸਟਰ ਹਰਭਜਨ ਸਿੰਘ ਬਲਾਲੋਂ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਰਦਾਰ ਗੜ੍ਹੀ ਨੇ ਕਿਹਾ ਕਿ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਨੇ ਮਹਾਕਾਵਿਯ ਰਾਮਾਇਣ ਦੀ ਰਚਨਾ ਕੀਤੀ ਅਤੇ ਰਾਜ ਦਰਬਾਰ ਦੇ ਦੋ ਰਾਜ ਕੁਮਾਰ ਸ੍ਰੀ ਲਵ-ਕੁਸ਼ ਨੂੰ ਬਹੁਤ ਵੱਡੀਆਂ ਸਿੱਖਿਆਵਾਂ ਦੇ ਨਾਲ-ਨਾਲ ਹਰ ਤਰ੍ਹਾਂ ਦੀ ਧਨੁਰ ਵਿਦਿਆ ਅਤੇ ਗ੍ਰੰਥਾਂ ਦੀ ਵਿਦਿਆ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਨਾਲ ਤੇ ਕਾਂਗਰਸ ਅਤੇ ਭਾਜਪਾ ਦੀਆਂ ਹਕੂਮਤਾਂ ਨੇ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ