Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਲਈ ਆਈ ਖੇਤ ਐਪ ਦੀ ਵਰਤੋਂ ਕਰਨ : ਡਾ. ਰਵਿਰੰਦਰਪਾਲ ਸਿੰਘ

PUNJAB NEWS EXPRESS | October 19, 2021 07:41 PM

ਪਟਿਆਲਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ 'ਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬਲਾਕ ਪਟਿਆਲਾ ਦੇ ਸਰਕਲ ਧਬਲਾਨ ਅਧੀਨ ਪੈਂਦੇ ਪਿੰਡ ਰਣਵੀਰਪੁਰਾ, ਬਰਸਟ, ਜਾਹਲਾਂ, ਦਦਹੇੜਾ ਅਤੇ ਧਬਲਾਨ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਏ ਗਏ।
ਕਿਸਾਨ ਜਾਗਰੂਕਤਾ ਕੈਂਪਾਂ 'ਚ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਵਿਚ ਮੌਜੂਦ ਖੇਤੀ ਮਸ਼ੀਨਰੀ ਨੂੰ ਵਰਤੋਂ ਵਿਚ ਲਿਆਉਣ ਲਈ ਕਿਸਾਨਾਂ ਨੂੰ ਆਈ ਖੇਤ ਐਪ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀ ਵਿਉਂਤਬੰਦੀ ਝੋਨੇ ਦੀ ਬਿਜਾਈ ਤੋਂ ਅਤੇ ਜ਼ਮੀਨ ਦੀ ਕਿਸਮ ਅਨੁਸਾਰ ਕਰਨ ਲਈ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ।
ਡਾ. ਚੱਠਾ ਨੇ ਕਿਹਾ ਕਿ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਾਢੀ ਹੋ ਚੁੱਕੀ ਹੈ ਅਤੇ ਕਿਸਾਨਾਂ ਕੋਲ ਕਣਕ ਦੀ ਬਿਜਾਈ ਕਰਨ ਲਈ ਕਾਫ਼ੀ ਸਮਾਂ ਹੈ ਅਤੇ ਕਿਸਾਨ ਪਰਾਲੀ ਨੂੰ ਖੇਤ ਵਿਚ ਪਰਾਲੀ ਨੂੰ ਮਿਲਾ ਸਕਦੇ ਹਨ ਅਤੇ ਜਿਹੜੀਆਂ ਕਿਸਮਾਂ ਅਜੇ ਲੇਟ ਪੱਕਣੀਆਂ ਉਨ੍ਹਾਂ ਖੇਤਾਂ ਵਿਚ ਕਣਕ ਦੀ ਬਿਜਾਈ ਤਾਪਮਾਨ ਦੇ ਮੱਦੇਨਜ਼ਰ ਰੱਖਦੇ ਹੋਏ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਬੀਜ ਸਬਸਿਡੀ ਉਪਰ ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਕਰਨ ਲਈ ਆਨਲਾਈਨ ਸਿਖਲਾਈ ਵੀ ਮੌਕੇ ਉੱਪਰ ਦਿੱਤੀ। ਕੈਂਪਾਂ ਵਿਚ ਸਮੂਹ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਅਤੇ ਖੇਤੀਬਾੜੀ ਉਪ ਨਿਰੀਖਕ ਦਲਜਿੰਦਰ ਸਿੰਘ ਅਤੇ ਏ.ਟੀ.ਐਮ ਸੰਟੀ ਨੇ ਭਰਪੂਰ ਸਹਿਯੋਗ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ