Friday, April 26, 2024

Punjab

ਵਿਜੀਲੈਂਸ ਵਲੋਂ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

PUNJAB NEWS EXPRESS | October 19, 2021 07:52 PM

ਚੰਡੀਗੜ :ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੰਡੀ ਵਿਚ ਅਲਾਟ ਹੋਏ ਝੋਨੇ ਨੂੰ ਚੁੱਕ ਕੇ ਆਪਣੀ ਚੌਲ ਮਿੱਲ ਵਿਚ ਮਿਲਿੰਗ ਲਈ ਲਿਜਾਣ ਖਾਤਰ 35, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30, 000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ