Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਡੀ ਸੀ ਸੰਦੀਪ ਹੰਸ ਵਲੋਂ ਮੰਡੀਆਂ 'ਚ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ

PUNJAB NEWS EXPRESS | October 20, 2021 06:59 PM

ਪਟਿਆਲਾ:ਡਿਪਟੀ ਕਮਿਸ਼ਨਰ ਪਟਿਆਲਾ, ਸੰਦੀਪ ਹੰਸ ਨੇ ਅੱਜ ਸਵੇਰੇ, ਖਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ, ਤਹਿਸੀਲਦਾਰਾਂ ਅਤੇ ਖੇਤੀਬਾੜੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ, ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕਰਦੇ ਹੋਏ, ਨਮੀ ਦੀ ਮਾਤਰਾ ਤੈਅ ਮਿਆਰਾਂ ਤੋਂ ਜ਼ਿਆਦਾ ਨਾ ਹੋਣ ਦੇਣ ਦਾ ਖ਼ਾਸ ਖ਼ਿਆਲ ਰੱਖਣ ਲਈ ਕਿਹਾ।
ਉਨ੍ਹਾਂ ਕਿਹਾ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਹਾਰਵੈਸਟਰ ਕੰਬਾਈਨਾਂ ਦੇ ਕੰਮ ਨਾ ਕਰਨ ਦੇ ਮਨਾਹੀ ਦੇ ਹੁਕਮ ਜਾਰੀ ਕਰ ਚੁੱਕਾ ਹੈ, ਇਸ ਲਈ ਸਬੰਧਤ ਕਾਰਜਕਾਰੀ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ, ਜਿਨ੍ਹਾਂ ਨੂੰ ਨਿਯਮਾਂ ਦੀ ਉਲੰਘਣਾ ਰੋਕਣ ਲਈ ਨਿਯੁਕਤ ਕੀਤਾ ਗਿਆ ਹੈ, ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਲਈ, ਇਹ ਸਾਡੀ ਪ੍ਰਮੁੱਖ ਜ਼ਿੰਮੇਵਾਰੀ ਹੈ ਕਿ ਨਮੀ ਦੀ ਮਾਤਰਾ ਦੇ ਨਿਸ਼ਚਿਤ ਮਿਆਰਾਂ ਅਨੁਸਾਰ ਹੀ ਉਪਜ ਦੀ ਆਮਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀਆਂ ਦੇ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦੇ ਮੱਦੇਨਜ਼ਰ, ਜੇ ਸਵੇਰੇ ਸੁਵੱਖਤੇ ਜਾਂ ਦੇਰ ਸ਼ਾਮ ਝੋਨੇ ਕਟਾਈ ਜਾਰੀ ਰਹਿੰਦੀ ਹੈ ਤਾਂ ਨਮੀ ਦੀ ਮਾਤਰਾ ਵੀ ਵਧੇਗੀ, ਇਸ ਲਈ, ਸਾਨੂੰ, ਕਿਸਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ, ਉਹ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਣਕਾਂ ਦੇ ਅਨੁਸਾਰ ਨਮੀ ਦੀ ਮਾਤਰਾ ਅਤੇ ਹੋਰ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਸਵੇਰੇ ਜਲਦ ਅਤੇ ਦੀ ਸ਼ਾਮ ਨੂੰ ਫ਼ਸਲ ਦੀ ਵਾਢੀ ਤੋਂ ਗ਼ੁਰੇਜ਼ ਕਰਨ।
ਡੀ.ਐਫ.ਐਸ.ਸੀ. ਮੇਜਰ ਗੁਰਪ੍ਰੀਤ ਸਿੰਘ ਕੰਗ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਕੁੱਲ 3.06 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦੋਂ ਕਿ 93 ਪ੍ਰਤੀਸ਼ਤ ਫ਼ਸਲ ਦੀ ਖਰੀਦ ਉਪਰੰਤ ਲਿਫਟਿੰਗ ਹੋ ਚੁੱਕੀ ਹੈ। ਇਸੇ ਤਰ੍ਹਾਂ, 89 ਪ੍ਰਤੀਸ਼ਤ ਭੁਗਤਾਨ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸੀਜ਼ਨ ਦੇ ਸਿਖ਼ਰ ਦੇ ਮੱਦੇਨਜ਼ਰ ਮੰਡੀਆਂ 'ਚ ਆਮਦ ਦੀ ਤੇਜ਼ੀ ਨੂੰ ਮੁੱਖ ਰੱਖਦੇ ਹੋਏ ਢੁਕਵੇਂ ਪ੍ਰਬੰਧ ਅਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ, ਕਿਉਂ ਕਿ ਅਜੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਿਰਫ 23 ਪ੍ਰਤੀਸ਼ਤ ਆਮਦ ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੂਜੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਨਿਯੁਕਤ ਕੀਤੇ ਗਏ 9 ਉਡਣ ਦਸਤਿਆਂ ਦੇ ਕੰਮ ਦੀ ਸਮੀਖਿਆ ਵੀ ਕੀਤੀ। ਇਨ੍ਹਾਂ ਫਲਾਇੰਗ ਸਕੁਐਡਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਕਰ ਰਹੇ ਹਨ। ਡੀ.ਐਫ.ਐਸ.ਸੀ. ਮੇਜਰ ਕੰਗ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਫਲਾਇੰਗ ਸਕੁਐਡਜ ਦੁਆਰਾ ਕੁੱਲ 2053 ਵਾਹਨਾਂ ਦੀ ਜਾਂਚ ਕੀਤੀ ਗਈ ਹੈ ਅਤੇ ਪੰਜ ਐਫ.ਆਈ.ਆਰਜ ਦਰਜ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਮੰਡੀ ਅਤੇ ਇਨਫੋਰਸਮੈਂਟ ਅਫ਼ਸਰ, ਅਜੇ ਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਸਿਰਫ ਉਨ੍ਹਾਂ ਜੀਰੀ ਦੀਆਂ ਟਰਾਲੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ ਜੋ ਨਮੀ ਦੇ ਤੈਅ ਮਿਆਰਾਂ ਵਿੱਚ ਆਉਣਗੀਆਂ।ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਮੰਡੀਆਂ ਵਿੱਚ ਇਸ ਨੂੰ ਲੈ ਕੇ ਪੂਰੀ ਚੌਕਸੀ ਵਰਤ ਰਹੇ ਹਾਂ।
ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਇੰਨ-ਸੀਟੂ ਜਾਂ ਐਕਸ-ਸੀਟੂ ਪ੍ਰਬੰਧਨ ਤਕਨੀਕਾਂ ਨਾਲ ਨਿਪਟਾਉਣ ਅਤੇ ਵਾਤਾਵਰਣ ਨੂੰ ਧੂੰਏਂ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।
ਉਨ੍ਹਾਂ ਨੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਕੋਲ ਉਪਲਬਧ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਉਹ ਇਸ ਮਸ਼ੀਨਰੀ ਦਾ ਸਦਉਪਯੋਗ ਕਰਕੇ, ਅੱਗ ਲਾਉਣ ਦੀ ਪ੍ਰਵਿਰਤੀ ਤੋਂ ਛੁਟਕਾਰਾ ਪਾ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ