Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 08:29 PM

*— ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 571ਵੇਂ ਦਿਨ 20.3 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

246ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73, 130 ਹੋ ਗਈ ਹੈ।

ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 571ਵੇਂ ਦਿਨ ਵੀ ਜਾਰੀ ਰੱਖਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿਲੋ ਹੈਰੋਇਨ, 2 ਕਿਲੋ ਅਫੀਮ, 15 ਕਿਲੋ ਭੁੱਕੀ, 737 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 571 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 79, 463 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ