Wednesday, May 20, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 17, 2026 07:53 PM
  • ਪੁਲਿਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 13 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
  • ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

ਚੰਡੀਗੜ੍ਹ, 17 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29, 979 ਹੋ ਗਈ ਹੈ।

ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ