Wednesday, May 08, 2024

Punjab

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

PUNJAB NEWS EXPRESS | March 10, 2024 04:23 AM
 
ਚੰਡੀਗੜ੍ਹ, : ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ, ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। 
 
ਇਸ ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ।
 
ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਿਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ