Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 07:04 PM

- ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ
- ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 15 ਸਤੰਬਰ: : ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ।

ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮੁੱਦਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ।

ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਭੰਡਾਰਨ ਲਈ ਹੋਰ ਜਗ੍ਹਾ ਯਕੀਨੀ ਬਣਾਉਣ ਵਾਸਤੇ ਸੂਬੇ ਤੋਂ ਅਨਾਜ ਦੀ ਪਹਿਲ ਦੇ ਆਧਾਰ ਉੱਤੇ ਚੁਕਾਈ ਸਬੰਧੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਜਨਰਲ ਮੈਨੇਜਰ ਨਾਲ ਸੰਪਰਕ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਖ਼ਰੀਦ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਝੋਨੇ ਅਧੀਨ ਰਕਬਾ 26.22 ਲੱਖ ਹੈਕਟੇਅਰ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2441 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਝੋਨੇ ਦੀ ਭਰਾਈ ਲਈ ਲੋੜੀਂਦੀਆਂ ਗੰਢਾਂ ਸਬੰਧੀ, 5.09 ਲੱਖ ਦੀ ਜ਼ਰੂਰਤ ਦੇ ਮੁਕਾਬਲੇ 4.20 ਲੱਖ ਗੰਢਾਂ ਪਹਿਲਾਂ ਹੀ ਉਪਲਬਧ ਹਨ, ਜੋ ਕਿ ਕੁੱਲ ਜ਼ਰੂਰਤ ਦਾ 82 ਫ਼ੀਸਦ ਬਣਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਅਲਾਟਮੈਂਟ ਲਈ 3600 ਮਿੱਲਾਂ ਤਿਆਰ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

ਗੈਂਗਸਟਰਾਂ 'ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ