Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਬਿਕਰਮ ਸਿੰਘ ਮਜੀਠੀਆ ਨੇ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਹੋਏ ਗੁਪਤ ਸੌਦੇ ਦੀ ਜਾਂਚ ਮੰਗੀ

ਅਮਰੀਕ ਸਿੰਘ  | May 23, 2023 01:03 AM
ਛੀਨਾ ਨੂੰ ਇਸ ਕਰ ਕੇ ਐਸ ਆਈ ਟੀ ਮੁਖੀ ਲਗਾਇਆ ਗਿਆ ਕਿਉਂਕਿ ਸਾਬਕਾ ਮੁਖੀ ਐਸ ਰਾਹੁਲ ਨੇ ਕੇਸ ਵਿਚ ਝੂਠਾ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ: ਮਜੀਠੀਆ
ਚੰਡੀਗੜ੍ਹ, : : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਸਰਕਾਰ ਨਾਲ ਕੀ ਸੌਦੇਬਾਜ਼ੀ ਹੋਈ ਹੈ, ਉਸਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਵੇਂ ਐਸ ਆਈ ਟੀ ਮੁਖੀ ਐਮ ਐਸ ਛੀਨਾ ਨੂੰ 2022 ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਪੰਜਾਬ ਆਮਦ ਵੇਲੇ ਸੁਰੱਖਿਆ ਵਿਚ ਹੋਈ ਕੁਤਾਹੀ ਲਈ ਪਹਿਲਾਂ ਹੀ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
 
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ ਜੀ ਛੀਨਾ ਨੂੰ ਐਸ ਆਈ ਟੀ ਮੁਖੀ ਸਿਰਫ ਇਸ ਕਰ ਕੇ ਲਗਾਇਆ ਹੈ ਤਾਂ ਜੋ ਪਿਛਲੀ ਕਾਂਗਰਸ ਸਰਕਾਰ ਵੱਲੋਂ ਉਹਨਾਂ ਖਿਲਾਫ ਦਰਜ ਕੀਤੇ ਝੂਠੇ ਐਨ ਡੀ ਪੀ ਐਸ ਐਕਟ ਕੇਸ ਵਿਚ ਮਨਮਰਜ਼ੀ ਦੇ ਦੋਸ਼ ਲਗਾਉਣ ਵਾਲੀ ਚਾਰਜਸ਼ੀਟ ਦਾਇਰ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਮਹਿਸੂਸ ਕਰਦੀਹੈ  ਕਿ ਆਈ ਜੀ ਸਰਕਾਰ ਦੀ ਇੱਛਾ ਮੁਤਾਬਕ ਇਹ ਚਲਾਨ ਪੇਸ਼ ਕਰ ਦੇਣਗੇ ਕਿਉਂਕਿ ਉਹਨਾਂ ਖਿਲਾਫ ਪਹਿਲਾਂ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਚਲ ਰਹੀ ਹੈ ਤੇ ਉਹਨਾਂ ਦੇ ਦੋਸ਼ੀ ਹੋਣ ਦੀ ਰਿਪੋਰਟ ਨਾਲ ਉਹਨਾਂ ਨੂੰ ਵੱਡੀ ਸਜ਼ਾ ਮਿਲ ਸਕਦੀ ਹੈ। ਉਹਨਾਂ ਕਿਹਾ ਕਿ ਆਈ ਜੀ ਨੇ ਇਸ ਸਾਲ ਸੇਵਾ ਮੁਕਤ ਹੋਣਾ ਹੈ ਤੇ ਜਿਸ ਤਰੀਕੇ ਪਿਛਲੀ ਕਾਂਗਰਸ ਸਰਕਾਰ ਨੇ ਡੀ ਜੀ ਪੀ ਐਸ ਚਟੋਪਾਧਿਆਏ ਦੀ ਵਰਤੋਂ ਉਸਨੂੰ 22 ਦਿਨਾਂ ਲਈ ਸੂਬਾ ਪੁਲਿਸ ਦਾ ਚਾਰਜ ਦੇ ਕੇ ਕੀਤੀ ਸੀ, ਉਸੇ ਤਰੀਕੇ ਭਗਵੰਤ ਮਾਨ ਸਰਕਾਰ ਆਈ ਜੀ ਦੀ ਵਰਤੋਂ ਕਰਨਾ ਚਾਹੁੰਦੀ ਹੈ।  
 
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੇ ਇਸ ਕਰ ਕੇ ਆਈ ਜੀ ਛੀਨਾ ਦੀ ਚੋਣ ਕੀਤੀ ਹੈ ਕਿਉਂਕਿ ਪਿਛਲੇ ਐਸ ਆਈ ਟੀ ਮੁਖੀ ਡੀ ਆਈ ਜੀ ਐਸ ਰਾਹੁਲ ਨੇ ਨਸ਼ਿਆਂ ਦੇ ਕੇਸ ਵਿਚ ਆਪ ਸਰਕਾਰ ਦੀ ਇੱਛਾ ਮੁਤਾਬਕ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਨਵੀਂ ਨਿਯੁਕਤੀ ਪ੍ਰਸ਼ਾਸਕੀ ਆਧਾਰ ’ਤੇ ਵੀ ਗਲਤ ਹੈ ਕਿਉਂਕਿ ਜੋ ਅਫਸਰ ਸੇਵਾ ਮੁਕਤ ਹੋਣ ਵਾਲਾ ਹੋਵੇ, ਉਸਨੂੰ ਅਹਿਮ ਜਾਂਚ ਦਾ ਚਾਰਜ ਨਹੀਂ ਦਿੱਤਾ ਜਾ ਸਕਦਾ।
 
ਸਰਦਾਰ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਨਿਆਂ ਪਾਲਿਕਾ ’ਤੇ ਪੂਰਨ ਵਿਸ਼ਵਾਸ ਹੈ ਤੇ ਮੁੱਖ ਮੰਤਰੀ ਵੱਲੋਂ ਸਿਆਸੀ ਕਿੜਾਂ ਕੱਢਣ ਲਈ ਕੀਤੀ ਜਾ ਰਹੀ ਕਾਰਵਾਈ ਮੂਧੇ ਮੂੰਹ ਡਿੱਗੇਗੀ। ਉਹਨਾਂ ਨੇਆਪ  ਸਰਕਾਰ ਨੂੰ ਚੇਤੇ ਕਰਵਾਇਆ ਕਿ ਹਾਈ ਕੋਰਟ ਵੱਲੋਂ ਸੀਨੀਅਰ ਅਫਸਰਾਂ ਏ ਡੀ ਜੀ ਪੀ ਇਸ਼ਵਰ ਸਿੰਘ, ਏ ਡੀ ਜੀ ਪੀ ਨਾਗੇਸ਼ਵਰ ਰਾਓ ਅਤੇ ਡੀ ਜੀ ਪੀ ਵੀ ਨੀਰਜਾ ਦੀਸ਼ਮੂਲੀਅਤ  ਵਾਲੀ ਐਸ ਆਈ ਟੀ ਨੇ ਅਦਾਲਤ ਵਿਚ 10 ਚਲਾਨ ਪੇਸ਼ ਕੀਤੇ ਪਰ ਕਿਸੇ ਵਿਚ ਵੀ ਉਹਨਾਂ ਦਾ ਨਾਂ ਸ਼ਾਮਲ ਨਹੀਂ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਪਿਛਲੇ ਡੇਖ ਸਾਲਾਂ ਤੋਂ ਨਸ਼ਿਆਂ ਦੇ ਕੇਸ ਵਿਚ ਐਸ ਆਈ ਟੀ ਚਲਾਨ ਪੇਸ਼ ਨਹੀਂ ਕਰ ਸਕੀ ਹਾਲਾਂਕਿ ਉਸ ’ਤੇ ਮੈਨੂੰ ਫਸਾਉਣ ਦਾ ਦਬਾਅ ਸੀ।
 
ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੋਣ ਵੇਲੇ ਤਿੰਨ ਡੀ ਜੀ ਪੀਜ਼ ਨੇ ਮੇਰੇ ਖਿਲਾਫ ਜਾਅਲੀ ਕੇਸ ਦਰਜ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਜਿਵੇਂ ਕਾਂਗਰਸ ਸਰਕਾਰ ਨੇ ਡੀ ਜੀ ਪੀ ਦਾ ਅਹੁਦਾ ਐਸ ਚਟੋਪਾਧਿਆਏ ਨੂੰ ਹੋਏ ਗੁਪਤ ਸੌਦੇ ਤਹਿਤ ਦਿੱਤਾ, ਜਿਸਨੇ ਨਿਯੁਕਤੀ ਮਗਰੋਂ ਮੇਰੇ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਕੇਸ ਦਰਜ ਕਰ ਦਿੱਤਾ, ਉਸੇ ਤਰੀਕੇ ਮੌਜੂਦਾ ਸਰਕਾਰ ਆਈਜੀ  ਤੋਂ ਮੇਰੇ ਖਿਲਾਫ ਕਾਰਵਾਈ ਕਰਵਾਉਣਾ ਚਾਹੁੰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ