Friday, October 31, 2025

Punjab

ਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ 

PUNJAB NEWS EXPRESS | March 23, 2025 09:53 PM
ਪਟਿਆਲਾ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਅਤੇ ਸ. ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਭਾਰਤ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ।
 
ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੋਂ ਸ਼ਹੀਦਾਂ ਨੇ ਉਸ ਸਮੇਂ ਦੀ ਅੰਗਰੇਜ਼ ਹਕੂਮਤ ਨਾਲ ਹਿਕ ਡਾਹ ਕੇ ਮੁਕਾਬਲਾ ਕੀਤਾ ਅਤੇ ਅੰਗਰੇਜ਼ ਰਾਜ ਦੀਆਂ ਜੜਾਂ ਹਲਾ ਕੇ ਰੱਖ ਦਿੱਤੀਆਂ ਅਤੇ ਖੁਦ ਸ਼ਹੀਦੀਆਂ ਦੇ ਜਾਮ ਪੀ ਗਏ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਇਹਨਾਂ ਤਿੰਨੋ ਸ਼ਹੀਦਾਂ ਸ. ਕਰਤਾਰ ਸਿੰਘ ਸਰਾਭਾ ਜੋ ਕਿ 1915 ਵਿੱਚ ਮਹਿਜ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋਏ, ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ 1931 ਵਿੱਚ ਅਤੇ ਸ. ਊਧਮ ਸਿੰਘ 40 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਜਾਨਾ ਵਾਰ ਕੇ ਸ਼ਹੀਦੀਆਂ ਪਾ ਗਏ ਸਨ। 
 
ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਵੀ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਛੋਟੀ ਉਮਰੇ ਅਣਖ ਤੇ ਗੈਰਤ ਨਾਲ ਅੰਗਰੇਜ਼ ਹਕੂਮਤ ਦਾ ਮੁਕਾਬਲਾ ਕਰਦੇ ਹੋਏ ਦੇਸ਼ ਨੂੰ ਆਜ਼ਾਦ ਕਰਵਾਇਆ ।
 
ਪ੍ਰੋ. ਬਡੂੰਗਰ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਤੌਰ ਪ੍ਰਧਾਨਗੀ ਕਾਲ ਵਿੱਚ ਗਦਰ ਪਾਰਟੀ ਨਾਲ ਜੁੜੇ ਹੋਏ ਸਰਦਾਰ ਭਗਤ ਸਿੰਘ ਅਤੇ ਸ. ਊਧਮ ਸਿੰਘ ਦਾ ਗਦਰੀਆਂ ਦਾ ਵੱਡਾ ਵੱਖਰਾ ਸਮਾਗਮ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉੱਤਰਾਖੰਡ ਵਿਖੇ ਜਿੱਥੇ ਸ਼ਹੀਦ ਕਰਤਾਰ ਸਿੰਘ ਦਾ ਬੁੱਤ ਵੀ ਲੱਗਿਆ ਹੋਇਆ ਹੈ, ਉੱਥੇ ਵੀ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਗਿਆ ਸੀ ਤੇ ਨਾਲ ਹੀ ਸ਼ਹੀਦ ਭਗਤ ਸਿੰਘ ਦਾ ਖਟਖਟ ਕਲਾ ਵਿਖੇ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸੂਨਾਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਸੀ । ਪ੍ਰੋ. ਬਡੁੰਗਰ ਨੇ ਕਿਹਾ ਕਿ ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਸਮਾਗਮ ਨਹੀਂ ਕਰਵਾਇਆ ਗਿਆ ਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਵੱਡੇ ਪੱਧਰ ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।
 ਉਹਨਾਂ ਕਿਹਾ ਕਿ ਭਾਰਤ ਸਰਕਾਰ ਤਿੰਨੇ ਸ਼ਹੀਦਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਰਤਨ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਭਾਵੇਂ ਇਹ ਸਨਮਾਨ ਇਹਨਾਂ ਮਹਾਨ ਸ਼ਹੀਦਾਂ ਲਈ ਅਤੁਛ ਹਨ ਪਰ ਫਿਰ ਵੀ ਉਹਨਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਦਾ ਰੂਪ ਬਦਲਣ ਲਈ ਕਰੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਖ ਭਾਈਚਾਰਾ  ਪੱਛਮੀ ਦੇਸ਼ਾਂ ਵਿੱਚ ਸਿੱਖਾਂ 'ਤੇ ਵਧ ਰਹੇ ਘਾਤਕ ਨਸਲੀ ਹਮਲਿਆਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ :ਸਤਨਾਮ ਸਿੰਘ ਚਾਹਲ

ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ*