Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 03:39 PM

- ਮੀਰੀ ਪੀਰੀ ਖ਼ਾਲਸਾ ਦੌਰਾਨ ਕਈ ਨੌਜੁਆਨਾਂ ਨੇ ਲਿਆ ਨਸ਼ਾ ਛੱਡਣ ਤੇ ਸਾਬਤ ਸੁਰਤ ਹੋਣ ਦਾ ਪ੍ਰਣ- ਐਡਵੋਕੇਟ ਧਾਮੀ
- ਅਗਲੇ ਪੜਾਅ ਤਹਿਤ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਵਿਚ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ

ਅੰਮ੍ਰਿਤਸਰ, 25 ਸਤੰਬਰ : ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਵਿਧਾਇਕ ਬੀਬੀ ਗਨੀਵ ਕੌਰ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵੀਚਾਰ ਕਰਦਿਆਂ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤ ਦੇ ਭਰਵੇਂ ਸਹਿਯੋਗ ਨਾਲ ਜਿਸ ਮੰਤਵ ਨੂੰ ਲੈ ਕੇ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਕੀਤਾ ਗਿਆ ਸੀ, ਸੰਗਤਾਂ ਵੱਲੋਂ ਮਿਲਿਆ ਸਹਿਯੋਗ ਉਸ ਦੀ ਪੂਰਤੀ ਨੂੰ ਬਿਆਨ ਕਰਦਾ ਹੈ। ਇਸ ਮਾਰਚ ਦੌਰਾਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤ ਨਾਲ ਸਿੱਧਾ ਸੰਵਾਦ ਹੋਇਆ ਅਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਾਰਚ ਦਾ ਮੁੱਖ ਸੰਦੇਸ਼ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਮਤਿ ਵਿਚਾਰਧਾਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਦੇ ਸਿਧਾਂਤ ਅਤੇ ਨਾਲ ਜੋੜਨਾ ਰਿਹਾ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਕਿਰਤ ਕਰਨ ਲਈ ਪ੍ਰੇਰਿਤ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਕੇਸ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਕਰਨਾ ਇੱਕ ਮਹੱਤਵਪੂਰਨ ਉਪਲਬਧੀ ਹੈ। ਉਨ੍ਹਾਂ ਕਿਹਾ ਖਾਲਸਾ ਮਾਰਚ ਦੌਰਾਨ ਸੰਗਤ ਦੇ ਵਿਚਾਰ ਅਤੇ ਸਵਾਲ ਸੁਣਨ ਦਾ ਵੀ ਮੌਕਾ ਮਿਲਿਆ, ਜਿਸ ਨਾਲ ਸਿੱਖ ਸੰਸਥਾਵਾਂ ਦੀਆਂ ਜ਼ਿੰਮੇਵਾਰੀਆਂ ਅਤੇ ਪੰਥਕ ਮਸਲਿਆਂ ਸਬੰਧੀ ਕਈ ਭੁਲੇਖੇ ਦੂਰ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਸੰਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪੰਥਕ ਜਥੇਬੰਦੀਆਂ, ਪ੍ਰਚਾਰਕਾਂ ਅਤੇ ਸੰਗਤਾਂ ਨੇ ਜਿਸ ਉਤਸ਼ਾਹ ਅਤੇ ਸਮਰਪਣ ਨਾਲ ਸੇਵਾ ਨਿਭਾਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਰਾਹੀਂ ਪਿਛਲੇ ਮਹੀਨਿਆਂ ਦੌਰਾਨ ਜਿਸ ਤਰ੍ਹਾਂ ਸੈਂਕੜੇ ਪਿੰਡਾਂ ਅਤੇ ਸ਼ਹਿਰਾਂ ਦੀ ਸੰਗਤ ਨਾਲ ਰੂਬਰੂ ਹੋਣ ਦਾ ਮੌਕਾ ਮਿਲਿਆ ਹੈ, ਇਹ ਗੁਰੂ ਸਾਹਿਬ ਦੀ ਅਪਾਰ ਕਿਰਪਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਾ ਮਾਰਚ ਨਾਲ ਜੁੜਨਾ ਅਤੇ ਥਾਂ-ਥਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸੰਗਤ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਪੰਥਕ ਪਰੰਪਰਾਵਾਂ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਮੀਰੀ-ਪੀਰੀ ਖ਼ਾਲਸਾ ਮਾਰਚ ਪੰਥਕ ਜਾਗਰੂਕਤਾ, ਗੁਰਮਤਿ ਪ੍ਰਚਾਰ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਮਗਰੋਂ ਅਗਲੇ ਪੜਾਅ ਤਹਿਤ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਦੀ ਲਹਿਰ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਹਰੇਕ ਮੈਂਬਰ ਆਪਣੇ ਇਲਾਕੇ ਵਿਚ ਵੱਧ ਤੋਂ ਵੱਧ ਸੰਗਤ ਨੂੰ ਗੁਰਮਤਿ ਨਾਲ ਜੋੜਨ, ਅੰਮ੍ਰਿਤ ਸੰਚਾਰ ਲਈ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਲਈ ਯਤਨਸ਼ੀਲ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖਾਲਸਾ ਮਾਰਚ ਵਿਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰ ਸਾਹਿਬਾਨ, ਹਲਕਾ ਇੰਚਾਰਜ, ਸੇਵਾਦਾਰਾਂ, ਪੰਥਕ ਜਥੇਬੰਦੀਆਂ, ਪ੍ਰਚਾਰਕਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੇ ਆਪਣੀ ਸਮਰੱਥਾ ਅਨੁਸਾਰ ਇਸ ਸੇਵਾ ਵਿਚ ਯੋਗਦਾਨ ਪਾਇਆ ਹੈ। ਕਿਸੇ ਨੇ ਪ੍ਰਬੰਧਕੀ ਸੇਵਾ ਨਿਭਾਈ ਅਤੇ ਕਿਸੇ ਨੇ ਦਿਨ-ਰਾਤ ਪ੍ਰਚਾਰ ਰਾਹੀਂ ਸੰਗਤ ਨੂੰ ਇਸ ਕਾਰਜ ਨਾਲ ਜੋੜਿਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਪੰਥਕ ਜਜ਼ਬੇ ਸਦਕਾ ਇਹ ਮਾਰਚ ਆਪਣਾ ਵਿਸ਼ਾਲ ਪ੍ਰਭਾਵ ਛੱਡਣ ਵਿਚ ਸਫ਼ਲ ਹੋਇਆ। ਉਨ੍ਹਾਂ ਅਰਦਾਸ ਕੀਤੀ ਕਿ ਸਿੱਖ ਸੰਗਤ ਗੁਰੂ ਦੀ ਬਾਣੀ, ਬਾਣੇ ਅਤੇ ਅੰਮ੍ਰਿਤ ਦੀ ਦਾਤ ਨਾਲ ਜੁੜ ਕੇ ਪੰਥ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਯਤਨਸ਼ੀਲ ਰਹੇ।

ਇਸੇ ਦੌਰਾਨ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜੁਆਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਹਲਕਾ ਮਜੀਠਾ ਵਿਖੇ ਪੁੱਜੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ। ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪਕਵਾਨ ਦੇ ਲੰਗਰ ਵੀ ਲਗਾਏ ਗਏ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ