Wednesday, May 08, 2024

Punjab

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

PUNJAB NEWS EXPRESS | March 08, 2024 08:40 PM
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 
 
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ। 
 
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। 
 
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ