Tuesday, May 07, 2024

Punjab

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀ ਮਹਾਂਪੰਚਾਇਤ 'ਚ ਸ਼ਾਮਲ ਹੋਣ ਦੀਆਂ ਜੋਰਦਾਰ ਤਿਆਰੀਆਂ  

ਦਲਜੀਤ ਕੌਰ  | March 08, 2024 09:25 AM
ਰੇਲਾਂ ਰਾਂਹੀ ਜਾਣ ਦਾ ਕੀਤਾ ਫੈਸਲਾ 
ਪਟਿਆਲਾ: : ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਗੁਰਦਵਾਰਾ ਦੂਖ ਨਿਵਾਰਨ ਵਿਖੇ ਕਿਸਾਨ ਆਗੂ ਦਵਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ 14 ਮਾਰਚ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਲਈ ਰੇਲਾਂ ਰਾਂਹੀ ਇਕ ਦਿਨ ਪਹਿਲਾਂ ਕੂਚ ਕਰਨ ਦਾ ਫੈਸਲਾ ਕੀਤਾ ਗਿਆ। ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਦਿੱਤੇ ਗਏ ਕੋਟੇ ਤੋਂ ਵਧ ਕਿਸਾਨ ਸ਼ਾਮਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
 
ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ, ਜਿਨਾਂ ਵਿਚ ਐੱਮਐੱਸਪੀ ਦੀ ਕਾਨੂੰਨਨ ਗਾਰੰਟੀ, ਕਿਸਾਨਾਂ ਤੇ ਮਜਦੂਰਾਂ ਦੀ ਕਰਜਾ ਮੁਕਤੀ, ਲਖਮੀਰਪੁਰ ਖੀਰੀ ਵਿਚ ਕਿਸਾਨਾਂ ਦੇ ਕਾਤਲਾਂ ਨੂੰ ਸਜਾਵਾਂ, ਕਿਸਾਨਾਂ ਦੇ ਪੁਲਿਸ ਕੇਸਾਂ ਦਾ ਨਿਪਟਾਰਾ, ਪੰਜਾਬ ਦੀ ਆਰਥਿਕ ਪਾਬੰਦੀ ਦਾ ਖਾਤਮਾ ਆਦਿ ਤੇ ਗਹਿਰ ਗੰਭੀਰ ਚਰਚਾ ਵੀ ਕੀਤੀ ਗਈ। ਕਿਸਾਨ ਆਗੂਆਂ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ, ਕਿਸਾਨਾਂ ਦੇ ਘਰ ਘਰ ਜਾ ਕੇ ਦਿੱਲੀ ਜਾਣ ਦੇ ਐਕਸ਼ਨ ਵਿਚ ਸ਼ਾਮਲ ਹੋਣ ਲਈ ਬੱਝਵੀਂ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਇਸ ਸ਼ਾਂਤਮਈ ਅੰਦੋਲਨ ਵਿਚ ਪੂਰਨ ਜਾਬਤੇ ਵਿਚ ਰਹਿ ਕੇ ਸ਼ਾਮਲ ਹੋਣ ਲਈ ਪਰਚਾਰਨ ਦਾ ਮਤਾ ਵੀ ਪਾਸ ਕੀਤਾ ਗਿਆ।
 
 
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਘਨੁੜਕੀ, ਧਰਮਪਾਲ ਸੀਲ, ਕੁਲਵੰਤ ਸਿੰਘ ਮੌਲਵੀਵਾਲਾ, ਪਵਨ ਕੁਮਾਰ ਸ਼ੋਗਲਪੁਰ, ਹਰੀ ਸਿੰਘ, ਘੁੰਮਣ ਸਿੰਘ, ਨਰਿੰਦਰ ਸਿੰਘ ਲੇਹਲਾਂ, ਹਜੂਰਾ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਗੁਰਪਰੀਤ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ,   ਇਕਬਾਲ ਸਿੰਘ ਮੰਡੌਲੀ, ਮਹਿੰਦਰ ਸਿੰਘ, ਅਮਰਜੀਤ ਸਿੰਘ  ਘਨੁੜਕੀ, ਸਵਿੰਦਰ ਸਿੰਘ ਭਾਂਖਰ, ਚਰਨਜੀਤ ਸਿੰਘ, ਦਰਸ਼ਨ ਸਿੰਘ ਬੇਲੂਮਾਜਰਾ, ਗੁਲਜਾਰ ਸਿੰਘ, ਭੁਪਿੰਦਰ ਸਿੰਘ, ਪਰੀਤਮ ਸਿੰਘ ਅਵਤਾਰ ਸਿੰਘ ਅਤੇ ਹੋਰ ਕਿਸਾਨ ਆਗੂ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ