Wednesday, May 20, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 13, 2026 06:12 PM

*• ਬੈਂਸ ਵੱਲੋਂ ਸ਼ਹਿਰੀ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦਾ ਅਹਿਦ*

ਚੰਡੀਗੜ੍ਹ, 13 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦਾ ਧੁਰਾ ਹਨ। ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ