ਰਾਮ ਨਗਰ, ਸਮਾਣਾ, ਪਟਿਆਲਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੱਸੀ ਬ੍ਰਾਹਮਣਾ, ਸੱਸਾ ਗੁੱਜਰਾਂ, ਭਗਵਾਨਪੁਰਾ, ਧਰਮੇੜ੍ਹੀ, ਘਿਉਰਾ, ਬੀਬੀਪੁਰ ਤੇ ਰੰਧਾਵਾ ਆਦਿ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ, ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਤੇ ਗੁਰਦੇਵ ਸਿੰਘ ਟਿਵਾਣਾ ਤੇ ਹੋਰ ਪਤਵੰਤੇ ਮੌਜੂਦ ਸਨ।