Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Punjab

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ 'ਆਪ' ਵਿੱਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | September 19, 2026 05:27 PM

- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਿਲੀ ਵੱਡੀ ਮਜ਼ਬੂਤੀ
- ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਕੀਤਾ ਸ਼ਾਮਿਲ

ਚੰਡੀਗੜ੍ਹ 19 ਸਤੰਬਰ: ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰ 'ਆਪ' ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਦਾ ਹਲਕਾ ਬਾਬਾ ਬਕਾਲਾ ਵਿੱਚ ਲੰਬੇ ਸਮੇਂ ਤੋਂ ਵੱਡਾ ਆਧਾਰ ਹੈ ਅਤੇ ਇਹ ਪਰਿਵਾਰ ਲਗਾਤਾਰ ਇਲਾਕੇ ਦੇ ਲੋਕਾਂ ਨਾਲ ਡਟ ਕੇ ਜੁੜਿਆ ਹੋਇਆ ਹੈ।

ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ : CM ਮਾਨ

ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ - ਜਥੇਦਾਰ ਗੜਗੱਜ

ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: CM ਮਾਨ

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ