Wednesday, September 16, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ

Punjab

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਪੰਜਾਬ ਨਿਊਜ਼ ਐਕਸਪ੍ਰੈੱਸ | September 16, 2026 08:49 PM

- ਆਪ ਇਸ ਮਾਮਲੇ ’ਤੇ ਚੁੱਪ ਕਿਉਂ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਪ੍ਰਸ਼ਾਸਨ ਨੂੰ ਹਦਾਇਤ ਕਰੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 16 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵੱਲੋ਼ ਯੂ ਟੀ ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਮੁਤਾਬਕ ਚੰਡੀਗੜ੍ਹ ਵਿਚ ਹੈਲਥ ਸਟਾਫ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਸਾਰੀਆਂ ਆਸਾਮੀਆਂ ਲਈ 40 ਫੀਸਦੀ ਨਵਾਂ ਕੇਡਰ ਸਿਰਜਣ ਦਾ ਨੋਟੀਫਿਕੇਸ਼ਨ ਬੀਤੀ ਰਾਤ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੇ ਅਜਿਹਾ ਉਦੋਂ ਕੀਤਾ ਹੈ, ਜਦੋਂ ਇਸ ਕੋਲ ਵੱਖਰਾ ਹੈਲਥ ਕੇਡਰ ਸਿਰਜਣ ਦਾ ਕੋਈ ਅਧਿਕਾਰ ਨਹੀਂ ਹੈ।

ਅਕਾਲੀ ਆਗੂ ਨੇ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਅਹਿਮ ਮਾਮਲੇ ’ਤੇ ਚੁੱਪ ਕਿਉਂ ਹੈ ? ਉਹਨਾਂ ਕਿਹਾ ਕਿ ਪਹਿਲਾਂ ਵੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਚੰਡੀਗੜ੍ਹ ਦੇ ਮਾਮਲੇ ਵਿਚ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਹੁਣ ਵੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ ਜਿਸਦਾ ਜ਼ੋਰਦਾਰ ਵਿਰੋਧ ਹੋਣਾ ਚਾਹੀਦਾ ਹੈ।

ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਯੂ ਟੀ ਪ੍ਰਸ਼ਾਸਨ ਨੂੰ ਹਦਾਇਤ ਕਰੇ ਕਿ ਉਹ ਫੈਸਲੇ ਦੀ ਸਮੀਖਿਆ ਕਰਦਿਆਂ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ। ਉਹਨਾਂ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੇ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਅਧਿਆਏ ਇਤਿਹਾਸ ਦੇ ਪੋਸਟ ਗਰੈਜੂਏਟ ਕੋਰਸ ਵਿਚੋਂ ਹਟਾਉਣ ਦਾ ਇਕਪਾਸੜ ਫੈਸਲਾ ਲਿਆ ਸੀ। ਅਕਾਲੀ ਦਲ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਤਾਂ ਇਹ ਫੈਸਲਾ ਵਾਪਸ ਲੈ ਲਿਆ ਗਿਆ। ਉਹਨਾਂ ਕਿਹਾ ਕਿ ਅਸੀਂ ਵੱਖਰਾ ਹੈਲਥ ਕੇਡਰ ਖੜ੍ਹਾ ਕਰਨ ਦੇ ਫੈਸਲੇ ਦਾ ਵੀ ਹਰ ਥਾਂ ’ਤੇ ਵਿਰੋਧ ਕਰਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

ਗੈਂਗਸਟਰਾਂ 'ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ