Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 03:42 PM

- ਸੀਟ ਵੰਡ ਨੂੰ ਲੈ ਕੇ ਚਰਚਾ ਜਾਰੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਆਉਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ ਅਤੇ ਇਸ ਦਾ ਰਸਮੀ ਐਲਾਨ ਸਤੰਬਰ ਮਹੀਨੇ ਵਿੱਚ ਕੀਤਾ ਜਾ ਸਕਦਾ ਹੈ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਅੰਤਿਮ ਫੈਸਲਾ ਹੋਣਾ ਬਾਕੀ ਹੈ। ਜਾਣਕਾਰੀ ਮੁਤਾਬਕ ਭਾਜਪਾ ਇਸ ਵਾਰ ਅਕਾਲੀ ਦਲ ਦੇ ਮੁਕਾਬਲੇ ਵੱਧ ਸੀਟਾਂ 'ਤੇ ਚੋਣ ਲੜਨ ਦੀ ਇੱਛਾ ਰੱਖਦੀ ਹੈ। ਇਸੇ ਮੁੱਦੇ 'ਤੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

ਸੁਖਬੀਰ ਬਾਦਲ ਨੇ ਸੀ.ਆਰ. ਪਾਟਿਲ ਨਾਲ ਕੀਤੀ ਮੁਲਾਕਾਤ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਸੰਭਾਵਿਤ ਗਠਜੋੜ ਅਤੇ ਚੋਣ ਰਣਨੀਤੀ ਦੇ ਰੋਡਮੈਪ 'ਤੇ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ। ਭਾਜਪਾ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਗਠਜੋੜ ਦੀਆਂ ਗਤੀਵਿਧੀਆਂ ਬਾਰੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਲੀਡਰਸ਼ਿਪ ਨੂੰ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ।

ਭਾਜਪਾ ਦੀ ਪੰਜਾਬ ਨੂੰ ਲੈ ਕੇ ਅਹਿਮ ਮੀਟਿੰਗ
ਇਸ ਤੋਂ ਪਹਿਲਾਂ ਭਾਜਪਾ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਪੰਜਾਬ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਸੰਗਠਨ ਪ੍ਰਭਾਰੀ ਡਾ. ਸਤੀਸ਼ ਪੂਨੀਆ ਵੀ ਮੌਜੂਦ ਸਨ। ਇਸ ਦੌਰਾਨ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਵੱਲੋਂ ਆਪਣੇ ਪੰਜਾਬ ਦੌਰੇ ਨਾਲ ਸਬੰਧਤ ਰਿਪੋਰਟ ਵੀ ਪੇਸ਼ ਕੀਤੀ ਗਈ। ਕਿਸਾਨ ਅੰਦੋਲਨ ਦੌਰਾਨ ਕਰੀਬ ਢਾਈ ਦਹਾਕਿਆਂ ਪੁਰਾਣਾ ਅਕਾਲੀ ਦਲ-ਭਾਜਪਾ ਗਠਜੋੜ ਟੁੱਟ ਗਿਆ ਸੀ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਮੁੜ ਇਕੱਠੇ ਹੋਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੀਆਂ ਹਨ।

ਸੀਟ ਵੰਡ 'ਚ ਭਾਜਪਾ ਦੀ ਵੱਡੀ ਭੂਮਿਕਾ ?
ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਸੀਟ ਵੰਡ ਦਾ ਇੱਕ ਫਾਰਮੂਲਾ ਤੈਅ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਵਾਰ ਭਾਜਪਾ ਵੱਲੋਂ ਵੱਧ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਹਾਲਾਂਕਿ ਕਿਹੜੀ ਪਾਰਟੀ ਕਿਹੜੀਆਂ ਸੀਟਾਂ 'ਤੇ ਉਮੀਦਵਾਰ ਉਤਾਰੇਗੀ, ਇਸ ਬਾਰੇ ਅੰਤਿਮ ਫੈਸਲਾ ਹੋਣਾ ਬਾਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਸੁਖਬੀਰ ਬਾਦਲ ਅਤੇ ਸੀ.ਆਰ. ਪਾਟਿਲ ਵਿਚਾਲੇ ਜਲਦ ਹੀ ਇੱਕ ਹੋਰ ਮੀਟਿੰਗ ਹੋ ਸਕਦੀ ਹੈ।

ਵੋਟ ਵੰਡ ਰੋਕਣ ਲਈ ਮੁੜ ਇਕੱਠੇ ਹੋਣ ਦੀ ਕੋਸ਼ਿਸ਼
ਦੋਵੇਂ ਪਾਰਟੀਆਂ ਨੂੰ ਲੱਗਦਾ ਹੈ ਕਿ ਵੱਖ-ਵੱਖ ਚੋਣ ਲੜਨ ਨਾਲ ਉਨ੍ਹਾਂ ਦਾ ਵੋਟ ਬੈਂਕ ਵੰਡ ਜਾਂਦਾ ਹੈ, ਜਿਸ ਦਾ ਸਿੱਧਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਮਿਲਦਾ ਹੈ। ਖਾਸ ਤੌਰ 'ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮੁਕਾਬਲੇ ਆਪਣੇ ਆਪ ਨੂੰ ਮਜ਼ਬੂਤ ਸਿਆਸੀ ਵਿਕਲਪ ਵਜੋਂ ਪੇਸ਼ ਕਰਨ ਲਈ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਤਾਲਮੇਲ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਸਤੰਬਰ ਵਿੱਚ ਗਠਜੋੜ ਦਾ ਰਸਮੀ ਐਲਾਨ ਕਦੋਂ ਹੁੰਦਾ ਹੈ ਅਤੇ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਦਾ ਅੰਤਿਮ ਫਾਰਮੂਲਾ ਕੀ ਰਹਿੰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ